Director : Manvir Singh Walia
Editor : Jatin Kumar Sahota
ਜਲੰਧਰ, 27ਮਈ : Prime Punjab
ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 8 ਆਧੁਨਿਕ ਪਿਸਤੌਲ ਸਮੇਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਵਰਚੁਅਲ ਨੰਬਰਾਂ ਰਾਹੀਂ ਇੱਕ ਵਿਦੇਸ਼ੀ ਤਸਕਰ ਦੇ ਸੰਪਰਕ ਵਿੱਚ ਸਨ। ਇਹ ਮਾਡਿਊਲ ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਮੰਗਵਾ ਕੇ ਪੰਜਾਬ ਵਿੱਚ ਅਪਰਾਧਿਕ ਤੱਤਾਂ ਤੱਕ ਪਹੁੰਚਾਉਣ ਦਾ ਕੰਮ ਕਰ ਰਿਹਾ ਸੀ।
ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਅਗਲੇ ਅਤੇ ਪਿਛਲੇ ਸਬੰਧ ਸਥਾਪਤ ਕਰਨ ਅਤੇ ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਨਸ਼ਿਆਂ, ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਪ੍ਰਤੀ ਵਚਨਬੱਧ ਹੈ।

More Stories
ਐਮ.ਆਰ.ਐਸ.ਏ.ਐਫ.ਪੀ.ਆਈ. ਵੱਲੋਂ ਹੋਣਹਾਰ ਕੈਡਿਟਾਂ ਨੂੰ ‘ਅਚੀਵਰਜ਼ ਐਵਾਰਡ’ ਨਾਲ ਸਨਮਾਨਿਤ।
जालंधर में हर रोज गोलियां, कत्ल और गैंगस्टर राज — आम आदमी पार्टी सरकार पूरी तरह फेल!
ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ।