Pages

Pages

ਜਲੰਧਰ।ਵਿੱਚ ਵਕੀਲ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕੀਤਾ ਕਤਲ।

Director : Manvir Singh Walia 

Editor : Jatin Kumar Sahota 

ਜਲੰਧਰ, 30ਮਈ : Prime Punjab 

ਜਲੰਧਰ ਵਿੱਚ ਇੱਕ ਵਾਰ ਫਿਰ ਤੋਂ ਗੋਲੀਬਾਰੀ ਦੀ ਖ਼ਬਰ ਆਈ ਸਾਹਮਣੇ।ਜਲੰਧਰ ਵਿੱਚ ਦਿਨ ਦਿਹਾੜੇ ਹੀ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

 

ਮਿਲੀ ਜਾਣਕਾਰੀ ਮੁਤਾਬਿਕ ਦਸਿਆ ਜਾ ਰਿਹਾ ਹੈ ਕੀ ਆਰਟੀਆਈ ਕਾਰਕੁੰਨ ਤੇ ਵਕੀਲ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।  ਇਹ ਵਾਰਦਾਤ ਨੂੰ ਜਲੰਧਰ ਤੋਂ ਫਗਵਾੜਾ ਰੋਡ ਹਾਈਵੇਅ ‘ਤੇ ਚਹੇੜੂ ਨੇੜੇ ਅੰਜ਼ਾਮ ਦਿੱਤਾ ਗਿਆ। ਦਸਿਆ ਜਾ ਰਿਹਾ ਹੈ ਕੀ, ਅਣਪਛਾਤੇ ਹਮਲਾਵਰਾਂ ਵੱਲੋਂ ਸਿੱਧਾ ਵਕੀਲ ਸਿਮਰਨਜੀਤ ਸਿੰਘ ਨੂੰ ਗੋਲੀਆਂ ਮਾਰੀਆਂ ਗਈਆਂ ਅਤੇ ਉਨ੍ਹਾਂ ਦੀ ਮੋਕੇ ਤੇ ਹੀ ਮੌਤ ਹੋ ਗਈ। 

 

ਮਾਮਲੇ ਸਬੰਧੀ ਡੀਆਈਜੀ, ਜਲੰਧਰ ਰੇਂਜ, ਨਵੀਨ ਸਿੰਗਲਾ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਵਾਰਦਾਤ ਦੀ ਸੂਚਨਾਂ ਮਿਲੀ ਤਾਂ ਓਹ ਤੂਰੰਤ ਆਪਣੀ ਟੀਮ ਨਾਲ ਘਟਣਾ ਸਥਲ ਤੇ ਪਹੁੰਚੇ, ਜਦੋਂ ਪੁਲੀਸ ਟੀਮ ਉੱਥੇ ਪਹੁੰਚੀ ਤਾਂ ਘਟਨਾ ਸਥਾਨ ਤੋਂ ਇੱਕ .32 ਬੋਰ ਪਿਸਤੌਲ ਅਤੇ ਇੱਕ 12 ਬੋਰ ਰਾਈਫਲ ਬਰਾਮਦ ਹੋਈ। 

 

ਕਤਲ ਦੇ ਪਿੱਛੇ ਦਾ ਮੁੱਖ ਕਾਰਨ ਕੀ ਹੈ ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅਧਿਕਾਰੀਆਂ ਵੱਲੋਂ ਜਾਂਚ ਕਰਦੇ ਹੋਏ ਨੇੜਲੇ ਇਲਾਕਿਆਂ ਤੋਂ ਸੀਸੀਟੀਵੀ ਫੁਟੇਜ ਵੀ ਇਕੱਠੀ ਕੀਤੀ ਜਾ ਰਹੀ ਹੈ। ਫਿਲਹਾਲ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।