Director : Manvir Singh Walia
Editor : Jatin Kumar Sahota
ਜਲੰਧਰ/ਅੰਮ੍ਰਿਤਸਰ : Prime Punjab
ਅੰਮ੍ਰਿਤਸਰ ਵਿੱਚ 17 ਸਾਲਾ ਵਿਦਿਆਰਥਣ ਦੀ ਮੌਤ ਦਾ ਮਾਮਲਾ ਗੰਭੀਰ ਰੂਪ ਧਾਰਦਾ ਜਾ ਰਿਹਾ ਹੈ। ਮ੍ਰਿਤਕਾ ਦੀ ਪਛਾਣ ਅਮਜੋਤ ਕੌਰ ਔਲਖ ਵਜੋਂ ਹੋਈ ਹੈ, ਜੋ ਡੀ.ਡੀ.ਆਈ.ਐਸ. (DDIS) ਸਕੂਲ ਵਿੱਚ ਪੜ੍ਹਾਈ ਕਰ ਰਹੀ ਸੀ।
ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਫੀਸ ਜਮ੍ਹਾਂ ਨਾ ਹੋਣ ਕਾਰਨ ਸਕੂਲ ਸਟਾਫ਼ ਵੱਲੋਂ ਉਨ੍ਹਾਂ ਦੀ ਧੀ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਸੀ। ਜਿਸ ਕਾਰਨ ਉਹ ਮਾਨਸਿਕ ਤਣਾਅ ਵਿੱਚ ਆ ਗਈ ਅਤੇ ਉਸ ਨੇ ਕਥਿਤ ਤੌਰ ’ਤੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ।
ਵਿਦਿਆਰਥਣ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਪੜ੍ਹਾਈ ਵਿੱਚ ਬਹੁਤ ਹੋਣਹਾਰ ਸੀ ਅਤੇ ਹਰ ਕਲਾਸ ਵਿੱਚ ਵਧੀਆ ਅੰਕ ਪ੍ਰਾਪਤ ਕਰਦੀ ਸੀ। ਪਰੀਵਾਰ ਨੇ ਦਸਿਆ ਕੀ, ਅਮਜੋਤ ਕੌਰ ਨੂੰ ਕਈ ਵਾਰ ਹੋਰ ਵਿਦਿਆਰਥੀਆਂ ਦੇ ਸਾਹਮਣੇ ਅਪਮਾਨਿਤ ਕੀਤਾ ਜਾਂਦਾ ਸੀ। ਫੀਸ ਸਬੰਧੀ ਮਾਮਲਿਆਂ ਨੂੰ ਲੈ ਕੇ ਉਸ ’ਤੇ ਲਗਾਤਾਰ ਦਬਾਅ ਬਣਾਇਆ ਜਾਂਦਾ ਸੀ।
ਮ੍ਰਿਤਕਾ ਦੇ ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਕੂਲ ਪ੍ਰਬੰਧਨ ’ਤੇ ਗੰਭੀਰ ਦੋਸ਼ ਲਗਾਏ ਹਨ। ਪਰਿਵਾਰ ਦੇ ਅਨੁਸਾਰ ਸਕੂਲ ਦੀ ਪ੍ਰਿੰਸੀਪਲ, ਕਲਾਸ ਟੀਚਰ ਅਤੇ ਹੋਰ ਸਟਾਫ਼ ਮੈਂਬਰਾਂ ਵੱਲੋਂ ਵਿਦਿਆਰਥਣ ’ਤੇ ਵਾਧੂ ਦਬਾਅ ਬਣਾਇਆ ਜਾਂਦਾ ਸੀ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।