Director : Manvir Singh Walia
Editor : Jatin Kumar Sahota
ਜਲੰਧਰ , 01 ਜੂਨ : Prime Punjab
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਜਾਤੀਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਵਿੱਚ ਆਪਣਾ ਪੱਖ ਰੱਖਣ ਲਈ 4 ਜੂਨ 2026 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਤਲਬ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀਸੂਚਕ ਸ਼ਬਦ ਵਰਤੇ ਗਏ ਸਨ।
ਜਿਸ ਬਾਬਤ ਐਸ.ਐਸ.ਪੀ. ਸੰਗਰੂਤ ਤੋਂ ਰਿਪੋਰਟ ਤਲਬ ਕੀਤੀ ਗਈ ਸੀ ਪ੍ਰੰਤੂ ਪੁਲਿਸ ਵੱਲੋਂ ਅੱਜ ਪੇਸ਼ ਰਿਪੋਰਟ ਨਾਲ ਕਮਿਸ਼ਨ ਵੱਲੋਂ ਅਸਿਹਮਤੀ ਜਾਹਿਰ ਕੀਤੀ ਗਈ ਹੈ।

More Stories
ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: ਕੰਨਾਂ ਦੀਆਂ ਵਾਲੀਆਂ ਖੋਹਣ ਵਾਲੇ 2 ਸਨੈਚਰ ਗ੍ਰਿਫਤਾਰ, ਵਾਰਦਾਤ ‘ਚ ਵਰਤਿਆ ਮੋਟਰਸਾਈਕਲ ਬਰਾਮਦ।
ਜਲੰਧਰ ਪੁਲਿਸ ਦੀ ਵੱਡੀ ਸਫਲਤਾ: ਬਸਤੀ ਬਾਵਾ ਖੇਲ ਥਾਣੇ ਨੇ ਚੋਰੀ ਦੇ 2 ਦੋਸ਼ੀ ਗ੍ਰਿਫਤਾਰ, 8 ਮੋਬਾਈਲ ਅਤੇ 1 ਮੋਟਰਸਾਈਕਲ ਬਰਾਮਦ।
ਪਠਾਨਕੋਟ ਨਗਰ ਨਿਗਮ ਨੂੰ ਬੰਬ ਧਮਕੀ: 15 ਅਗਸਤ ਨੂੰ ਆਰਮੀ ਸਕੂਲ, ਕੈਂਟ ਅਤੇ ਕਮਿਸ਼ਨਰ ਦਫਤਰ ਉਡਾਉਣ ਦੀ ਈਮੇਲ।