Director : Manvir Singh Walia
Editor : Jatin Kumar Sahota
ਜਜਲੰਧਰ, 1 ਜੂਨ : Prime Punjab
ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 132ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 446 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
132ਵੇਂ ਦਿਨ ਪੁਲਿਸ ਟੀਮਾਂ ਨੇ 192 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਇੱਕ ਹਥਿਆਰ ਬਰਾਮਦ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 33,119 ਹੋ ਗਈਆਂ।
ਇਸ ਤੋਂ ਇਲਾਵਾ 57 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 7 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 457ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 673 ਗ੍ਰਾਮ ਹੈਰੋਇਨ, 74 ਕਿਲੋ ਭੁੱਕੀ, 1900 ਨਸ਼ੀਲੀਆਂ ਗੋਲੀਆਂ ਅਤੇ 31,850 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।
ਇਸ ਨਾਲ ਸਿਰਫ 457 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 66,093 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 2 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।


More Stories
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।