ਜਲੰਧਰ ( Jatin Sahota) : ਮਾਡਲ ਟਾਊਨ ਮੋਬਾਈਲ ਮਾਰਕੀਟ ਦੇ ਕਾਰੋਬਾਰੀਆਂ ਦੀ ਹੋਈ ਇਕ ਵਿਸ਼ੇਸ਼ ਮੀਟਿੰਗ।
ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਦੁੱਗਲ ਦੀ ਪ੍ਰਧਾਨਗੀ ਵਿਚ ਹੋਈ ਮੀਟਿੰਗ। ਮੀਟਿੰਗ ਵਿਚ ਮੋਬਾਈਲ ਮਾਰਕੀਟ ਨਾਲ ਜੁੜੇ ਪ੍ਰਮੁੱਖ ਦੁਕਾਨਦਾਰਾਂ ਨੇ ਹਿੱਸਾ ਲਿਆ।
ਇਸ ਮੀਟਿੰਗ ਦੋਰਾਨ ਸਰਬ ਸੰਮਤੀ ਨਾਲ ਇਹ ਫੈਂਸਲਾ ਲਿਆ ਗਿਆ ਕੀ, ਮਾਡਲ ਟਾਊਨ ਮੋਬਾਈਲ ਮਾਰਕੀਟ, ਮੋਬਾਈਲ ਐਕਸੈੱਸਰੀਜ਼ ਅਤੇ ਇਲੈਕਟ੍ਰਾਨਿਕਸ ਦੇ ਕਾਰੋਬਾਰ ਨਾਲ ਜੁੜੇ ਸਾਰੇ ਸ਼ੋਅਰੂਮ ਅਤੇ ਦੁਕਾਨਾਂ 25 ਤੋਂ 28 ਜੂਨ ਤਕ ਰਹਿਣਗੀਆਂ ਬੰਦ।
ਇਹ ਫੈਸਲਾ ਗਰਮੀਆਂ ਦੀਆਂ ਛੁੱਟੀਆਂ ਦੇ ਮੱਦੇਨਜ਼ਰ ਲਿਆ ਗਿਆ ਹੈ।
ਉਨ੍ਹਾਂ ਗਾਹਕਾਂ ਤੋਂ ਇਸ ਫੈਂਸਲੇ ਤੇ ਸਹਿਯੋਗ ਦੀ ਅਪੀਲ ਕੀਤੀ ਹੈ।
ਜਿਨ੍ਹਾਂ ਗਾਹਕਾਂ ਨੇ ਆਪਣੇ ਲਈ ਮੋਬਾਈਲ ਖਰੀਦਣ ਜਾਂ ਰਿਪੇਅਰ ਕਰਵਾਉਣ ਹੋਵੇ ਅਤੇ ਹੋਰ ਮੋਬਾਈਲ ਸਬੰਧੀ ਕੰਮਾਂ ਕਰਵਾਉਣੇ ਹੋਣ ਤਾਂ 25 ਤਰੀਕ ਤੋਂ ਪਹਿਲਾਂ ਹੀ ਕੰਮ ਕਰਵਾ ਲੈਣ ਤਾਂ ਜੋ ਬਾਅਦ ਵਿੱਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਮੀਟਿੰਗ ਵਿਚ ਸਾਰੇ ਮਾਰਕਿਟ ਕਾਰੋਬਾਰੀ ਮੈਂਬਰ ਮੌਜ਼ੂਦ ਸਨ।

More Stories
ਸੰਗਰੂਰ BJP ਦਫ਼ਤਰ ‘ਤੇ ਪੈਟਰੋਲ ਬੰਬ ਹਮਲਾ 24 ਘੰਟੇ ‘ਚ ਸੁਲਝਿਆ: 2 ਗ੍ਰਿਫ਼ਤਾਰ, “ਰਾਣਾ ਭਾਈ” ਦੇ ਸੰਪਰਕ ‘ਚ ਸਨ ਮੁਲਜ਼ਮ।
ਜਲੰਧਰ ਗ੍ਰਨੇਡ ਹਮਲਾ ਮਾਮਲਾ: ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ ਖ਼ਿਲਾਫ਼ NIA ਕੋਰਟ ਦਾ ਓਪਨ-ਡੇਟਿਡ NBW ਜਾਰੀ।
ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ: ਝਗੜੇ-ਲੜਾਈ ਦੇ ਪੁਰਾਣੇ ਮੁਕੱਦਮੇ ‘ਚ 4 ਦੋਸ਼ੀ ਗ੍ਰਿਫਤਾਰ, 2 ਕਿਰਪਾਨ ਅਤੇ 1 ਬਾਈਕ ਬਰਾਮਦ।