Director : Manvir Singh Walia
Editor : Jatin Kumar Sahota
ਜਲੰਧਰ, 06ਜੂਨ : Prime Punjab
ਪਟਿਆਲਾ ਵਿਖੇ PSPCL ਹੈੱਡਕੁਆਰਟਰ ਸਾਹਮਣੇ ਰੋਜ਼ਗਾਰ ਦੀ ਮੰਗ ਕਰ ਰਹੇ Apprentice Linemen ਅਤੇ ITI ਪਾਸ ਨੌਜਵਾਨਾਂ ‘ਤੇ ਹੋਏ ਲਾਠੀਚਾਰਜ ਤੋਂ ਬਾਅਦ ਹੁਣ ਸੁਨਾਮ ਵਿੱਚ ਵੀ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ‘ਤੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਬਹੁਤ ਹੀ ਨਿੰਦਣਯੋਗ ਅਤੇ ਸ਼ਰਮਨਾਕ ਹੈ।
ਜਿਹੜੀ ਸਰਕਾਰ 2022 ਦੀਆਂ ਚੋਣਾਂ ਦੌਰਾਨ “ਬਦਲਾਅ” ਅਤੇ “ਨੌਜਵਾਨਾਂ ਨੂੰ ਰੋਜ਼ਗਾਰ” ਦੇ ਵਾਅਦੇ ਕਰਦੀ ਸੀ, ਉਹੀ ਸਰਕਾਰ ਅੱਜ ਆਪਣੇ ਹੱਕ ਮੰਗ ਰਹੇ ਨੌਜਵਾਨਾਂ ਦੀ ਆਵਾਜ਼ ਨੂੰ ਡੰਡਿਆਂ ਦੇ ਜ਼ੋਰ ‘ਤੇ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਪੰਜਾਬ ਦਾ ਨੌਜਵਾਨ ਅੱਜ ਬੇਰੁਜ਼ਗਾਰੀ, ਧੱਕੇਸ਼ਾਹੀ ਅਤੇ ਸਰਕਾਰੀ ਜ਼ੁਲਮ ਦਾ ਸ਼ਿਕਾਰ ਹੋ ਰਿਹਾ ਹੈ। ਨੌਕਰੀਆਂ ਦੇਣ ਦੀ ਬਜਾਏ ਪੰਜਾਬ ਸਰਕਾਰ ਪੁਲਿਸ ਰਾਹੀਂ ਡਰ ਦਾ ਮਾਹੌਲ ਬਣਾਉਣ ਵਿੱਚ ਲੱਗੀ ਹੋਈ ਹੈ। ਇਹ ਲੋਕਤੰਤਰ ਦੇ ਮੂਲ ਸਿਧਾਂਤਾਂ ਦੇ ਖਿਲਾਫ ਹੈ ਅਤੇ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਪੰਜਾਬ ਦੇ ਨੌਜਵਾਨ ਆਪਣੇ ਭਵਿੱਖ ਲਈ ਸੰਘਰਸ਼ ਕਰ ਰਹੇ ਹਨ, ਕੋਈ ਜੁਰਮ ਨਹੀਂ ਕਰ ਰਹੇ। ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ‘ਤੇ ਲਾਠੀਆਂ ਵਰਸਾਉਣਾ ਸਰਕਾਰ ਦੀ ਨਾਕਾਮੀ ਅਤੇ ਤਾਨਾਸ਼ਾਹੀ ਸੋਚ ਨੂੰ ਦਰਸਾਉਂਦਾ ਹੈ।
ਅਸੀਂ ਪੰਜਾਬ ਪੁਲਿਸ ਦੀ ਇਸ ਦਬਾਉਪੂਰਨ ਕਾਰਵਾਈ ਦੀ ਕੜੀ ਨਿੰਦਾ ਕਰਦੇ ਹਾਂ ਅਤੇ ਮੰਗ ਕਰਦੇ ਹਾਂ ਕਿ ਨੌਜਵਾਨਾਂ ਨਾਲ ਧੱਕੇਸ਼ਾਹੀ ਕਰਨ ਵਾਲੇ ਅਧਿਕਾਰੀਆਂ ਖਿਲਾਫ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ। ਨਾਲ ਹੀ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ।

More Stories
ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: ਕੰਨਾਂ ਦੀਆਂ ਵਾਲੀਆਂ ਖੋਹਣ ਵਾਲੇ 2 ਸਨੈਚਰ ਗ੍ਰਿਫਤਾਰ, ਵਾਰਦਾਤ ‘ਚ ਵਰਤਿਆ ਮੋਟਰਸਾਈਕਲ ਬਰਾਮਦ।
ਜਲੰਧਰ ਪੁਲਿਸ ਦੀ ਵੱਡੀ ਸਫਲਤਾ: ਬਸਤੀ ਬਾਵਾ ਖੇਲ ਥਾਣੇ ਨੇ ਚੋਰੀ ਦੇ 2 ਦੋਸ਼ੀ ਗ੍ਰਿਫਤਾਰ, 8 ਮੋਬਾਈਲ ਅਤੇ 1 ਮੋਟਰਸਾਈਕਲ ਬਰਾਮਦ।
ਪਠਾਨਕੋਟ ਨਗਰ ਨਿਗਮ ਨੂੰ ਬੰਬ ਧਮਕੀ: 15 ਅਗਸਤ ਨੂੰ ਆਰਮੀ ਸਕੂਲ, ਕੈਂਟ ਅਤੇ ਕਮਿਸ਼ਨਰ ਦਫਤਰ ਉਡਾਉਣ ਦੀ ਈਮੇਲ।