Director : Manvir Singh Walia
Editor : Jatin Kumar Sahota
ਜਲੰਧਰ, 6 ਜੂਨ : Prime Punjab
ਸੂਬੇ ਵਿੱਚ ਤਕਨੀਕੀ ਅਤੇ ਪੇਸ਼ੇਵਰ ਸਿੱਖਿਆ ਨੂੰ ਹੁਲਾਰਾ ਦੇਣ ਦੇ ਵਿਆਪਕ ਯਤਨ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਵਿੱਚ ਅਕਾਦਮਿਕ ਸੈਸ਼ਨ 2026-27 ਤੋਂ ਪੰਜ ਨਵੇਂ ਉਦਯੋਗ ਅਤੇ ਹੁਨਰ-ਅਧਾਰਤ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।
ਸ. ਬੈਂਸ ਨੇ ਕਿਹਾ ਕਿ ਨਵੇਂ ਕੋਰਸਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਮਸ਼ੀਨ ਲਰਨਿੰਗ ਵਿੱਚ ਬੀ.ਟੈਕ, ਰੋਬੋਟਿਕਸ ਅਤੇ ਏਆਈ ਵਿੱਚ ਬੀ.ਟੈਕ, ਬੀ.ਫਾਰਮੇਸੀ, ਬੀ.ਐਸ.ਸੀ. ਐਗਰੀਕਲਚਰ ਅਤੇ ਐਮ.ਸੀ.ਏ., ਐਮ.ਬੀ.ਏ. ਤੇ ਐਮ.ਐਸ.ਸੀ. ਵਿੱਚ ਪੰਜ ਸਾਲਾ ਇੰਟੀਗ੍ਰੇਟਿਡ ਪ੍ਰੋਗਰਾਮ ਸ਼ਾਮਲ ਹਨ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਨੂੰ ਰੋਜ਼ਗਾਰ-ਅਧਾਰਤ ਅਤੇ ਵਿਸ਼ਵ ਪੱਧਰ ‘ਤੇ ਮੁਕਾਬਲੇ ਯੋਗ ਬਣਾਉਣ ਦੇ ਵਿਆਪਕ ਦ੍ਰਿਸ਼ਟੀਕੋਣ ਦਾ ਹਿੱਸਾ ਹੈ। ਉਨ੍ਹਾਂ ਅੱਗੇ ਕਿਹਾ “ਥਿਊਰੀ, ਪ੍ਰੀਖਿਆ-ਕੇਂਦ੍ਰਿਤ ਸਿੱਖਿਆ ਦਾ ਪੁਰਾਣਾ ਮਾਡਲ ਵੇਲਾ ਹੰਢਾ ਚੁੱਕਾ ਹੈ, ਜਿਸ ਕਰਕੇ ਅਸੀਂ ਇਸਨੂੰ ਵਿਹਾਰਕ ਸਿਖਲਾਈ, ਪ੍ਰਯੋਗਸ਼ਾਲਾ-ਅਧਾਰਤ ਅਤੇ ਅਸਲ-ਜ਼ਿੰਦਗੀ ਦੀਆਂ ਸਮੱਸਿਆਵਾਂ ਦੇ ਹੱਲ ਅਨੁਸਾਰ ਢਾਲ ਰਹੇ ਹਾਂ। ਸਰਦਾਰ ਬੇਅੰਤ ਸਿੰਘ ਯੂਨੀਵਰਸਿਟੀ ਹੁਣ ਸਿਰਫ ਡਿਗਰੀ ਧਾਰਕਾਂ ਲਈ ਹੀ ਨਹੀਂ, ਸਗੋਂ ਨਵੀਨ ਵਿਚਾਰਾਂ ਵਾਲੇ ਨੌਜਵਾਨਾਂ ਲਈ ਲਾਂਚਪੈਡ ਬਣੇਗੀ।”
ਸਿੱਖਿਆ ਮੰਤਰੀ ਨੇ ਕਿਹਾ ਕਿ ਹਰ ਵਿਦਿਆਰਥੀ ਨੂੰ ਇੱਕ ਸਮੈਸਟਰ ਦੀ ਮਿਆਦ ਜਿੰਨੀ ਲਾਜ਼ਮੀ ਇੰਟਰਨਸ਼ਿਪ ਅਤੇ ਲਾਈਵ ਪ੍ਰੋਜੈਕਟਾਂ ਵਿੱਚੋਂ ਗੁਜ਼ਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਜਦੋਂ ਕੋਈ ਵਿਦਿਆਰਥੀ ਗ੍ਰੈਜੂਏਟ ਹੁੰਦਾ ਹੈ, ਤਾਂ ਉਹ ਪਹਿਲਾਂ ਹੀ ਉਦਯੋਗ ਲਈ ਤਿਆਰ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਇਹ ਸਿਰਫ਼ ਪਾਠਕ੍ਰਮ ਵਿੱਚ ਤਬਦੀਲੀ ਨਹੀਂ, ਸਗੋਂ ਪੰਜਾਬ ਦੇ ਸਿੱਖਣ, ਕਮਾਉਣ ਅਤੇ ਅੱਗੇ ਵਧਣ ਦੇ ਸਫ਼ਰ ਵਿੱਚ ਇੱਕ ਕ੍ਰਾਂਤੀ ਹੈ।
ਸ. ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲ ਸੂਬੇ ‘ਚੋਂ ਹੁਨਰ ਦੀ ਹਿਜਰਤ ਦੇ ਰੁਝਾਨ ਨੂੰ ਉਲ਼ਟਾਉਣ ਦੇ ਉਦੇਸ਼ ਨਾਲ ਤਿਆਰ ਕੀਤੀ ਗਈ ਹੈ। ਪੰਜਾਬ ਵਿੱਚ ਮਾਪਿਆਂ ਨੂੰ ਹੁਣ ਗੁਣਵੱਤਾ ਅਧਾਰਤ ਤਕਨੀਕੀ ਜਾਂ ਫਾਰਮਾ ਸਿੱਖਿਆ ਲਈ ਮਜ਼ਬੂਰੀ ਵੱਸ ਆਪਣੇ ਬੱਚਿਆਂ ਨੂੰ ਬਾਹਰ ਭੇਜਣ ਦੀ ਲੋੜ ਨਹੀਂ ਕਿਉਂਕਿ ਮਾਨ ਸਰਕਾਰ ਇੱਥੇ ਹੀ ਭਵਿੱਖ ਲਈ ਤਿਆਰ ਯੂਨੀਵਰਸਿਟੀਆਂ ਬਣਾ ਰਹੀ ਹੈ।

More Stories
ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35 ਕਰੋੜ ਰੁਪਏ ਦਾ ਮਾਲ ਜ਼ਬਤ।
ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ।
ਪੰਜਾਬ ਦੇ ਵੱਖ ਵੱਖ ਸ਼ਹਿਰਾਂ ‘ਚ ਮੁੜ ਤੋਂ ਹੋਈ ਇਸ ਦੀ ਰੇਡ।