Director : Manvir Singh Walia
Editor : Jatin Kumar Sahota
ਜਲੰਧਰ, 08ਜੂਨ : Prime Punjab
ਮਾਨਯੋਗ ਡੀ.ਜੀ.ਪੀ. ਸਾਹਿਬ ਪੰਜਾਬ, ਵੱਲੋਂ ਨਸ਼ੇ ਦੇ ਖਾਤਮੇ ਤਹਿਤ ਅਤੇ ਹੋਰ ਸੀਨੀਅਰ ਅਫਸਰਾਨ ਬਾਲਾ ਵੱਲੋਂ ਮਿਲ ਰਹੀਆ ਹਦਾਇਤਾਂ ਅਨੁਸਾਰ ਨਸ਼ੇ ਦੀ ਹੋ ਰਹੀ ਸਮੱਗਲਿੰਗ ਤੇ ਇਸਦੇ ਨੈਕਸਸ ਨੂੰ ਤੋੜਨ ਲਈ ਚਲਾਈ ਹੋਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਰਾਮਾਮੰਡੀ ਜਲੰਧਰ ਦੀ ਪੁਲਿਸ ਨੂੰ ਵੱਡੀ ਸਫਲਤਾ ਪ੍ਰਾਪਤ ਹੋਈ ਹੈ।
ਮਿਤੀ 05.06.2026 ਨੂੰ INSP ਜਸਪਾਲ ਸਿੰਘ ਮੁੱਖ ਅਫਸਰ ਥਾਣਾ ਰਾਮਾਮੰਡੀ ਜਲੰਧਰ ਦੀ ਨਿਗਰਾਨੀ ਹੇਠ L/ASI ਵਰਿੰਦਰ ਕੌਰ 29/ਜਲੰ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਕਰਦੇ ਹੋਏ ਸ਼ੱਕੀ ਤੇ ਭੈੜੇ ਪੁਰਸ਼ਾ ਦੇ ਸਬੰਧੀ ਸੁਰਿਆ ਇੰਨਕਲੇਵ ਤੇ ਗਾਂਧੀ ਨਗਰ ਵੱਲ ਜਾ ਰਹੇ ਸੀ, ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਨੇੜੇ ਟੀ-ਪੁਆਇੰਟ ਗਾਂਧੀ ਨਗਰ ਜਲੰਧਰ ਪੁੱਜੀ ਤਾ ਮੁਹੱਲੇ ਵੱਲੋਂ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ , ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਯਕਦਮ ਆਪਣੀ ਪਹਿਨੀ ਹੋਈ ਜੀਨ ਦੀ ਸੱਜੀ ਜੇਬ ਵਿਚੋ ਕੁੱਝ ਕੱਢ ਕੇ ਜ਼ਮੀਨ ਉੱਤੇ ਸੁੱਟ ਕੇ ਤੇਜ ਨਾਲ ਪਿੱਛੇ ਨੂੰ ਮੁੜ ਕੇ ਭੱਜਣ ਲੱਗਾ, ਜਿਸਨੂੰ ASI ਨੇ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ ਨਾਮ ਪਤਾ ਪੁੱਛਿਆ।
ਉਸਨੇ ਆਪਣਾ ਨਾਮ ਰਵਿੰਦਰ ਸਿੰਘ ਉਰਫ ਰਵੀ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਫਤੇਹਪੁਰ ਬਦੇਸ਼ਾ ਜਵੰਦਪੁਰ ਜਿਲਾ ਤਰਨਤਾਰਨ ਦੱਸਿਆ। ਦੋਸ਼ੀ ਨੂੰ ਸੁੱਟੀ ਹੋਈ ਚੀਜ਼ ਨੂੰ ਚੁੱਕ ਕੇ ਫੜਾਉਣ ਨੂੰ ਕਿਹਾ, ਰਵੀ ਨੇ ਪਾਰਦਰਸ਼ੀ ਮੋਮੀ ਲਿਫਾਫੇ ਨੂੰ ਚੁੱਕ ਕੇ ASI ਦੇ ਪੇਸ਼ ਕੀਤੀ ਅਤੇ ਮੋਮੀ ਲਿਫਾਫੇ ਨੂੰ ਚੈਕ ਕਰਨ ਤੇ ਉਸ ਵਿਚੋ 100 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸਤੇ ਤੁਰੰਤ ਕਾਰਵਾਈ ਕੀਤੀ ਗਈ।
ਕਾਰਵਾਈ ਕਰਦਿਆਂ ਮੁਕੱਦਮਾ ਨੰਬਰ 124 ਮਿਤੀ 05.06.2026 ਅ/ਧ 21 (ਬੀ) NDPS Act ਥਾਣਾ ਰਾਮਾਮੰਡੀ ਜਲੰਧਰ ਦਰਜ ਰਜਿਸਟਰ ਕੀਤਾ ਗਿਆ ਹੈ। ਜਿਸ ਨੂੰ ਮਿਤੀ 6-6-2026 ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਉਕਤ ਦੋਸ਼ੀ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ।
ਜੋ ਦੋਰਾਨੇ ਤਫਤੀਸ਼ ਅਤੇ ਪੁੱਛਗਿੱਛ ਦੋਰਾਨ ਦੋਸ਼ੀ ਮਨਪ੍ਰੀਤ ਪੁੱਤਰ ਸੁਖਰਾਜ ਸਿੰਘ ਵਾਸੀ ਪਿੰਡ ਮਿਆਵੀਡ ਤਰਨਤਾਰਨ ਅਤੇ ਅਜੈ ਵਾਸੀ ਮਿਆਵਿੰਡ ਤਰਨਤਾਰਨ ਨੂੰ ਨਾਮਜਦ ਕੀਤਾ ਗਿਆ।
ਜੋ ਦੋਸ਼ੀਆਨ ਨੂੰ ਮਿਤੀ 7-6-2026 ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ 01 ਦਿਨ ਦਾ ਪੁਲਿਸ ਰਿਮਾਡ ਹਾਸਲ ਕੀਤਾ ਹੈ ਅਤੇ ਨਸ਼ੇ ਦੀ ਸਮੱਗਲਿੰਗ ਨੂੰ ਰੋਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਦੋਸ਼ੀਆਂ ਵਿਰੁੱਧ ਮੁਕੱਦਮਾ ਨੰਬਰ 124 ਮਿਤੀ 05.06.2026 ਅ/ਧ 21 (ਬੀ) NDPS Act ਵਾਧਾ ਜੁਰਮ 29 NDPS ACT, 25/27-54-59 Arms Act ਥਾਣਾ ਰਾਮਾਮੰਡੀ ਜਲੰਧਰ ਦਰਜ਼ ਕੀਤਾ ਗਿਆ।
ਗ੍ਰਿਫਤਾਰ ਦੋਸ਼ੀ – ਰਵਿੰਦਰ ਸਿੰਘ ਉਰਫ ਰਵੀ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਫਤੇਹਪੁਰ ਬਦੇਸ਼ਾ ਜਵੰਦਪੁਰ ਜਿਲਾ ਤਰਨਤਾਰਨ ਮਨਪ੍ਰੀਤ ਸਿੰਘ ਉਰਫ ਮੰਨੂ ਪੁੱਤਰ ਸੁਖਰਾਜ ਸਿੰਘ ਵਾਸੀ ਪਿੰਡ ਮਿਆਵਿੰਡ ਥਾਣਾ ਵੈਰੋਵਾਲ ਤਹਿਸੀਲ ਖਡੂਰ ਸਾਹਿਬ ਜਿਲਾ ਤਰਨਤਾਰਨ।
ਦੋਸ਼ੀਆਂ ਕੋਲੋਂ 100 ਗ੍ਰਾਮ ਹੈਰੋਇਨ ਅਤੇ ਇੱਕ ਪਿਸਟਲ ਸਮੇਤ ਮੈਗਜੀਨ ਬਿਨਾਂ ਮਾਰਕਾ ਰੌਂਦ, ਇਕ ਮੋਟਰਸਾਈਕਲ ਸਪਲੈਂਡਰ ਬਿਨਾਂ ਨੰਬਰੀ ਬ੍ਰਾਮਦ ਕੀਤਾ ਗਿਆ।

More Stories
ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35 ਕਰੋੜ ਰੁਪਏ ਦਾ ਮਾਲ ਜ਼ਬਤ।
ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ।
ਪੰਜਾਬ ਦੇ ਵੱਖ ਵੱਖ ਸ਼ਹਿਰਾਂ ‘ਚ ਮੁੜ ਤੋਂ ਹੋਈ ਇਸ ਦੀ ਰੇਡ।