Director : Manvir Singh Walia
Editor : Jatin Kumar Sahota
ਜਲੰਧਰ, 8 ਜੂਨ : Prime Punjab
ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 139ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 469 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
139ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 263 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 35,076 ਹੋ ਗਈਆਂ।
ਇਸ ਤੋਂ ਇਲਾਵਾ 69 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 24 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 464ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 373 ਗ੍ਰਾਮ ਹੈਰੋਇਨ, 2.2 ਕਿਲੋ ਗਾਂਜਾ, 256 ਨਸ਼ੀਲੀਆਂ ਗੋਲੀਆਂ ਅਤੇ 7.92 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 464 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 67,295 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਤਿੰਨ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।