Director : Manvir Singh Walia
Editor : Jatin Kumar Sahota
ਜਲੰਧਰ, 13ਜੂਨ : Prime Punjab
ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ “ਗੈਂਗਸਟਰਾਂ ਤੇ ਵਾਰ” ਮੁਹਿੰਮ ਤਹਿਤ ਫਾਇਰਿੰਗ ਅਤੇ ਧਮਕੀ ਦੇ ਮਾਮਲੇ ਨੂੰ ਕੁਝ ਹੀ ਸਮੇਂ ਵਿੱਚ ਟਰੇਸ ਕਰਦਿਆਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ, ਦੂਜੇ ਦੀ ਪਹਿਚਾਣ ਕਰਕੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ।
ਮਿਤੀ 12.06.2026 ਨੂੰ ਮੁਕੱਦਮਾ ਨੰਬਰ 130 ਅ:ਧ 109/308/324 ਬੀ.ਐਨ.ਐਸ ਅਤੇ 25 ਆਰਮਜ਼ ਐਕਟ ਥਾਣਾ ਰਾਮਾ ਮੰਡੀ ਦਰਜ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਟੀਮਾਂ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਤਕਨੀਕੀ ਅਤੇ ਮਨੁੱਖੀ ਸੂਚਨਾ ਦੇ ਆਧਾਰ ’ਤੇ ਮਾਮਲੇ ਨੂੰ ਥੋੜ੍ਹੇ ਸਮੇਂ ਵਿੱਚ ਹੀ ਟਰੇਸ ਕਰ ਲਿਆ ਗਿਆ।
ਜਾਂਚ ਦੌਰਾਨ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਦੂਜੇ ਮੁਲਜ਼ਮ ਦੀ ਪਹਿਚਾਣ ਵੀ ਕਰ ਲਈ ਗਈ ਹੈ। ਉਸ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
ਮੁੱਢਲੀ ਜਾਂਚ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਮਾਮਲੇ ਦੇ ਪਿੱਛੇ ਇੱਕ ਸੰਗਠਿਤ ਅਪਰਾਧਿਕ ਨੈੱਟਵਰਕ ਦੀ ਸੰਭਾਵਨਾ ਹੈ। ਇਸ ਨੈੱਟਵਰਕ ਨਾਲ ਜੁੜੇ ਹਰ ਵਿਅਕਤੀ ਦੀ ਪਹਿਚਾਣ ਕਰਕੇ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਕਮਿਸ਼ਨਰੇਟ ਪੁਲਿਸ ਜਲੰਧਰ ਅਮਨ-ਕਾਨੂੰਨ ਭੰਗ ਕਰਨ ਵਾਲੇ ਅਤੇ ਲੋਕਾਂ ਵਿੱਚ ਦਹਿਸ਼ਤ ਫੈਲਾਉਣ ਵਾਲੇ ਅਪਰਾਧਿਕ ਤੱਤਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਤਹਿਤ ਕਾਰਵਾਈ ਕਰਨ ਲਈ ਵਚਨਬੱਧ ਹੈ।

More Stories
ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: ਕੰਨਾਂ ਦੀਆਂ ਵਾਲੀਆਂ ਖੋਹਣ ਵਾਲੇ 2 ਸਨੈਚਰ ਗ੍ਰਿਫਤਾਰ, ਵਾਰਦਾਤ ‘ਚ ਵਰਤਿਆ ਮੋਟਰਸਾਈਕਲ ਬਰਾਮਦ।
ਜਲੰਧਰ ਪੁਲਿਸ ਦੀ ਵੱਡੀ ਸਫਲਤਾ: ਬਸਤੀ ਬਾਵਾ ਖੇਲ ਥਾਣੇ ਨੇ ਚੋਰੀ ਦੇ 2 ਦੋਸ਼ੀ ਗ੍ਰਿਫਤਾਰ, 8 ਮੋਬਾਈਲ ਅਤੇ 1 ਮੋਟਰਸਾਈਕਲ ਬਰਾਮਦ।
ਪਠਾਨਕੋਟ ਨਗਰ ਨਿਗਮ ਨੂੰ ਬੰਬ ਧਮਕੀ: 15 ਅਗਸਤ ਨੂੰ ਆਰਮੀ ਸਕੂਲ, ਕੈਂਟ ਅਤੇ ਕਮਿਸ਼ਨਰ ਦਫਤਰ ਉਡਾਉਣ ਦੀ ਈਮੇਲ।