AGENCY NEWS
ਜਲੰਧਰ, ਹੋਸ਼ਿਆਰਪੁਰ, 15ਜੂਨ : Prime Punjab
ਹੁਸ਼ਿਆਰਪੁਰ ਵਿਚ ਇੱਕ 16 ਸਾਲਾਂ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਕੇ ਉਸ ਦੀ ਅਸ਼ਲੀਲ ਵੀਡੀਓ ਬਣਾਉਣ ਅਤੇ ਉਸ ਨੂੰ ਬਲੈਕਮੇਲ ਕਰਨ ਦੇ ਮਾਮਲੇ ਵਿੱਚ ਹੋਸ਼ਿਆਰਪੁਰ ਪੁਲਸ ਵੱਲੋਂ ਇਸ ਦੋਸ਼ ਵਿੱਚ ਇਕ ਨਾਬਾਲਗ ਮੁੰਡੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੀੜਤ ਕੁੜੀ ਦੀ ਮਾਂ ਦੇ ਸ਼ਿਕਾਇਤ ਕਰਨ ਤੋਂ ਬਾਅਦ ਪੁਲਿਸ ਵੱਲੋਂ ਐਤਵਾਰ ਨੂੰ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਜਾਂਚ ਤੋਂ ਪਤਾ ਲੱਗਾ ਹੈ ਕੀ ਦੋਸ਼ੀ ਕੁੜੀ ਤੋਂ ਸੀਨਿਅਰ ਹੈ, ਜੋਕਿ ਇਕ ਨਿੱਜੀ ਅਕੈਡਮੀ ਵਿੱਚ 11ਵੀਂ ਜਮਾਤ ਦੀ ਵਿਦਿਆਰਥਣ ਹੈ। ਪੁਲਸ ਨੇ ਦਸਿਆਂ ਕੀ ਦੋਸ਼ੀ ਨੇ ਪਿਛਲੇ ਸਾਲ 23 ਅਕਤੂਬਰ ਨੂੰ ਸਨੈਪਚੈਟ ‘ਤੇ ਵਿਦਿਆਰਥਣ ਨੂੰ ਫਰੈਂਡ ਰਿਕੁਐਸਟ ਭੇਜੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੋਹਾਂ ਵਿਚਾਲੇ ਗੱਲਬਾਤ ਸ਼ੁਰੂ ਹੋਈ। ਸ਼ਿਕਾਇਤ ‘ਚ ਦੋਸ਼ ਲਗਾਇਆ ਗਿਆ ਹੈ ਕਿ ਦੋਸ਼ੀ ਮੁੰਡਾ ਅਕਸਰ ਕੁੜੀ ਦੀ ਅਕੈਡਮੀ ਨੇੜੇ ਉਸਨੂੰ ਮਿਲਦਾ ਸੀ ਅਤੇ ਉਸ ਤੋਂ ਪੈਸੇ ਮੰਗਦਾ ਸੀ।
ਪੁਲਸ ਨੇ ਦੱਸਿਆ ਕਿ ਪਿਛਲੇ ਸਾਲ 15 ਦਸੰਬਰ ਨੂੰ ਮੁੰਡਾ ਕੁੜੀ ਨੂੰ ਆਪਣੇ ਮੋਟਰਸਾਈਕਲ ‘ਤੇ ਇਕ ਘਰ ਵਿਚ ਲੈ ਗਿਆ ਅਤੇ ਜਿੱਥੇ ਉਸ ਨੇ ਦਰਿੰਦਗੀ ਦੀਆਂ ਹੱਦਾਂ ਪਾਰ ਕਰਦੇ ਹੋਏ ਕੁੜੀ ਨਾਲ ਜਬਰ-ਜ਼ਿਨਾਹ ਕੀਤਾ ਅਤੇ ਦੋਸ਼ੀ ਨੇ ਕੁੜੀ ਦੀ ਗ਼ਲਤ ਵੀਡੀਓ ਵੀ ਬਣਾਈ।
ਇਸ ਘਟਨਾ ਦਾ ਖ਼ੁਲਾਸਾ ਉਦੋਂ ਹੋਇਆ ਜਦੋਂ ਹਾਲ ਹੀ ‘ਚ ਕੁੜੀ ਨੇ ਆਪਣੀ ਮਾਂ ਨੂੰ ਸਾਰੀ ਘਟਨਾ ਬਾਰੇ ਦੱਸਿਆ, ਜਿਸ ਤੋਂ ਬਾਅਦ ਮਾਂ ਵੱਲੋਂ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਅਤੇ ਉਸ ਸ਼ਿਕਾਇਤ ਅਨੁਸਾਰ ਪੁਲਿਸ ਵੱਲੋਂ ਦੋਸ਼ੀ ਮੁੰਡੇ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।