Director : Manvir Singh Walia
ਜਲੰਧਰ, 16 ਜੂਨ : Prime Punjab
“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਨੂੰ ਜਾਰੀ ਰੱਖਦਿਆਂ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਗਰ ਨਿਗਮ ਜਲੰਧਰ ਦੇ ਸਹਿਯੋਗ ਨਾਲ ਮੰਗਲਵਾਰ ਨੂੰ ਇੱਕ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਜਾਇਦਾਦ ਨੂੰ ਢਾਹ ਦਿੱਤਾ। ਸਰਕਾਰੀ ਜ਼ਮੀਨ ਪਰ ਕਬਜ਼ਾ ਤੌਰ ‘ਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਦੀ ਕਮਾਈ ਨਾਲ ਬਣਾਈ ਗਈ ਇਸ ਨਾਜਾਇਜ਼ ਉਸਾਰੀ ਨੂੰ ਚੱਲ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਢਾਹਿਆ ਗਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਮਿਸ਼ਨਰ ਪੁਲਿਸ ਜਲੰਧਰ ਨੇ ਦੱਸਿਆ ਕਿ ਨਗਰ ਨਿਗਮ ਨੂੰ ਇੱਕ ਕੁੱਖਿਆਤ ਨਸ਼ਾ ਤਸਕਰ ਧਰਮਿੰਦਰ ਪੁੱਤਰ ਮੋਹਨ ਲਾਲ ਵਾਸੀ ਧਾਨਕੀਆ ਮੁਹੱਲਾ ਜਲੰਧਰ ਵੱਲੋਂ ਸਰਕਾਰੀ ਜ਼ਮੀਨ ਪਰ ਕੀਤੀ ਗਈ ਗੈਰ-ਕਾਨੂੰਨੀ ਉਸਾਰੀ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਸੀ। ਇਹ ਜਾਇਦਾਦ ਕਥਿਤ ਤੌਰ ‘ਤੇ ਉਸ ਦੀਆਂ ਗੈਰ-ਕਾਨੂੰਨੀ ਨਸ਼ਾ ਤਸਕਰੀ ਗਤੀਵਿਧੀਆਂ ਤੋਂ ਪ੍ਰਾਪਤ ਆਮਦਨ ਨਾਲ ਤਿਆਰ ਕੀਤੀ ਗਈ ਸੀ।
ਉਨ੍ਹਾਂ ਦੱਸਿਆ ਕਿ ਸੂਚਨਾ ਪ੍ਰਾਪਤ ਹੋਣ ਉਪਰੰਤ ਨਗਰ ਨਿਗਮ ਅਤੇ ਕਮਿਸ਼ਨਰੇਟ ਪੁਲਿਸ ਦੀਆਂ ਟੀਮਾਂ ਵੱਲੋਂ ਸਾਂਝੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਅਤੇ ਉਕਤ ਨਾਜਾਇਜ਼ ਉਸਾਰੀ ਨੂੰ ਢਾਹ ਦਿੱਤਾ ਗਿਆ।
ਸੀ.ਪੀ ਜਲੰਧਰ ਨੇ ਅੱਗੇ ਦੱਸਿਆ ਕਿ ਧਰਮਿੰਦਰ ਇੱਕ ਆਦਤਨ ਅਪਰਾਧੀ ਹੈ ਅਤੇ ਉਸ ਖਿਲਾਫ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਜ਼ (ਐਨ.ਡੀ.ਪੀ.ਐਸ) ਐਕਟ ਤਹਿਤ 6 ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਨਸ਼ਾ ਤਸਕਰਾਂ ਦੇ ਵਿੱਤੀ ਨੈੱਟਵਰਕ ਨੂੰ ਤੋੜਨ ਅਤੇ ਉਨ੍ਹਾਂ ਦੀ ਜਵਾਬਦੇਹੀ ਯਕੀਨੀ ਬਣਾਉਣ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਹੈ।
ਕਮਿਸ਼ਨਰੇਟ ਪੁਲਿਸ ਜਲੰਧਰ, ਸ਼ਹਿਰ ਵਿੱਚੋਂ ਨਸ਼ਿਆਂ ਦੀ ਬੁਰਾਈ ਨੂੰ ਜੜ੍ਹੋਂ ਖਤਮ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਉਹ ਜਲੰਧਰ ਨੂੰ ਨਸ਼ਾ-ਮੁਕਤ ਅਤੇ ਸੁਰੱਖਿਅਤ ਸ਼ਹਿਰ ਬਣਾਉਣ ਲਈ ਪੁਲਿਸ ਦੇ ਯਤਨਾਂ ਵਿੱਚ ਆਪਣਾ ਸਹਿਯੋਗ ਦੇਣ।




More Stories
ਫਿਰੋਜ਼ਪੁਰ ਪੁਲਿਸ ਦੇ ਹੱਥ ਲੱਗੀ ਇੱਕ ਵੱਡੀ ਸਫ਼ਲਤਾ।
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ SGL ਹਸਪਤਾਲ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ।
ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਛਬੀਲ’ ਲਗਾਈ ਗਈ।