Director : Manvir Singh Walia
Editor : Jatin Kumar Sahota
ਜਲੰਧਰ, 20 ਜੂਨ : Prime Punjab
ਜਲੰਧਰ ਦੇ ਅਵਤਾਰ ਨਗਰ ਇਲਾਕੇ ਵਿੱਚ ਸਥਿਤ ‘ਚਾਵਲਾ ਮੋਬਾਈਲ ਸ਼ਾਪ’ ‘ਤੇ ਦਿਨ-ਦਿਹਾੜੇ ਅਣਪਛਾਤੇ ਬਦਮਾਸ਼ਾਂ ਨੇ ਫਾਇਰਿੰਗ ਕਰ ਦਿੱਤੀ, ਜਿਸ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਫਾਇਰਿੰਗ ਤੋਂ ਬਾਅਦ ਭੱਜ ਰਹੇ ਦੋ ਬਦਮਾਸ਼ਾਂ ‘ਚੋਂ ਇੱਕ ਨੂੰ ਸਥਾਨਕ ਲੋਕਾਂ ਨੇ ਕਾਬੂ ਕਰਕੇ ਜ਼ਬਰਦਸਤ ਕੁੱਟਮਾਰ ਕੀਤੀ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਦੂਜਾ ਸਾਥੀ ਭੱਜਣ ਵਿੱਚ ਕਾਮਯਾਬ ਰਿਹਾ।
ਪੁਲਿਸ ਨੇ ਜ਼ਖਮੀ ਹਮਲਾਵਰ ਨੂੰ ਹਿਰਾਸਤ ਵਿੱਚ ਲੈ ਕੇ ਇਲਾਜ ਲਈ ਭੇਜ ਦਿੱਤਾ ਹੈ ਅਤੇ ਫਰਾਰ ਹੋਏ ਦੂਜੇ ਮੁਲਜ਼ਮ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਕਿ ਦੁਕਾਨਦਾਰ ਨੂੰ ਪਿਛਲੇ ਕੁਝ ਸਮੇਂ ਤੋਂ ਫਿਰੌਤੀ ਲਈ ਧਮਕੀ ਭਰੇ ਕਾਲ ਆ ਰਹੇ ਸਨ।

More Stories
ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ
15 ਅਗਸਤ ਤੋਂ ਪਹਿਲਾਂ ਪੰਜਾਬ ‘ਚ ਹਾਈ ਅਲਰਟ: ISI ਦੇ ਇਸ਼ਾਰੇ ‘ਤੇ ਅੱਤਵਾਦੀ ਸੰਗਠਨ ਮਾਹੌਲ ਖ਼ਰਾਬ ਕਰਨ ਦੀ ਫ਼ਿਰਾਕ ‘ਚ।
ਸੰਗਰੂਰ BJP ਦਫ਼ਤਰ ‘ਤੇ ਪੈਟਰੋਲ ਬੰਬ ਹਮਲਾ 24 ਘੰਟੇ ‘ਚ ਸੁਲਝਿਆ: 2 ਗ੍ਰਿਫ਼ਤਾਰ, “ਰਾਣਾ ਭਾਈ” ਦੇ ਸੰਪਰਕ ‘ਚ ਸਨ ਮੁਲਜ਼ਮ।