Director : Manvir Singh Walia
Editor : Jatin Kumar Sahota
ਜਲੰਧਰ, 21 ਜੂਨ : Prime Punjab
ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫਰੀਦਕੋਟ ਨੇ ਪੁਰਾਣੀ ਦਾਣਾ ਮੰਡੀ ਵਿੱਚ “ਵਿਰਸਾ ਸੰਭਾਲ ਗੱਤਕਾ ਕੱਪ” ਕਰਵਾ ਕੇ ਵਿਸ਼ਵ ਗੱਤਕਾ ਦਿਵਸ ਮਨਾਇਆ।
ਗੱਤਕਾ ਪ੍ਰਦਰਸ਼ਨੀ ਮੁਕਾਬਲੇ ਵਿੱਚ ਪ੍ਰਥਮ ਸਥਾਨ ਪ੍ਰਥਮ ਸਹਾਇ ਗੱਤਕਾ ਅਖਾੜਾ ਲੁਧਿਆਣਾ, ਦੂਜਾ ਸਥਾਨ ਜਥੇਦਾਰ ਬਾਬਾ ਬਿਨੋਦ ਸਿੰਘ ਅਖਾੜਾ ਫਰੀਦਕੋਟ ਅਤੇ ਤੀਜਾ ਸਥਾਨ ਅਕਾਲ ਪੁਰਖ ਕੀ ਫੌਜ ਅਖਾੜਾ ਕੋਟਕਪੂਰਾ ਨੇ ਹਾਸਲ ਕੀਤਾ।
ਗੱਤਕਾ ਸੋਟੀ ਮੁਕਾਬਲਿਆਂ ਵਿੱਚ ਕਸ਼ਮੀਰ ਸਿੰਘ ਕੋਟਕਪੂਰਾ ਪਹਿਲੇ, ਸਾਹਿਬਪ੍ਰੀਤ ਸਿੰਘ ਲੁਧਿਆਣਾ ਦੂਜੇ ਅਤੇ ਨਵਕਰਨ ਸਿੰਘ ਫਰੀਦਕੋਟ ਤੀਜੇ ਸਥਾਨ ’ਤੇ ਰਹੇ। ਜੇਤੂਆਂ ਨੂੰ ਮਹਿਮਾਨਾਂ ਨੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ।
ਮੁਕਾਬਲੇ ਵਿੱਚ 4 ਲੜਕਿਆਂ ਦੀਆਂ ਟੀਮਾਂ ਅਤੇ 1 ਲੜਕੀਆਂ ਦੀ ਟੀਮ ਨੇ ਹਿੱਸਾ ਲਿਆ। ਇਹ ਸਮਾਗਮ ਜਥੇਦਾਰ ਬਾਬਾ ਬਿਨੋਦ ਸਿੰਘ ਅਖਾੜਾ ਫਰੀਦਕੋਟ ਅਤੇ ਸਰਦਾਰ ਗੁਰਸੇਵਕ ਸਿੰਘ ਭਾਣਾ ਲਜ਼ੀਜ਼ ਦੇ ਸਹਿਯੋਗ ਨਾਲ ਕਰਵਾਇਆ ਗਿਆ।
ਇਸ ਮੌਕੇ ਬਾਬਾ ਸਤਨਾਮ ਸਿੰਘ ਸੋਢੀ, ਬਾਬਾ ਸਤਨਾਮ ਸਿੰਘ ਕਾਰ ਸੇਵਾ ਵਾਲੇ, ਨੈਸ਼ਨਲ ਕੋਚ ਸ਼ੈਰੀ ਸਿੰਘ ਭਾਂਬਰੀ, ਪ੍ਰਦੀਪ ਸਿੰਘ ਲੁਧਿਆਣਾ ਅਤੇ ਸ਼ਹਿਜਾਦ ਕੌਰ ਸਮੇਤ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੀਆਂ।


More Stories
ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: ਕੰਨਾਂ ਦੀਆਂ ਵਾਲੀਆਂ ਖੋਹਣ ਵਾਲੇ 2 ਸਨੈਚਰ ਗ੍ਰਿਫਤਾਰ, ਵਾਰਦਾਤ ‘ਚ ਵਰਤਿਆ ਮੋਟਰਸਾਈਕਲ ਬਰਾਮਦ।
ਜਲੰਧਰ ਪੁਲਿਸ ਦੀ ਵੱਡੀ ਸਫਲਤਾ: ਬਸਤੀ ਬਾਵਾ ਖੇਲ ਥਾਣੇ ਨੇ ਚੋਰੀ ਦੇ 2 ਦੋਸ਼ੀ ਗ੍ਰਿਫਤਾਰ, 8 ਮੋਬਾਈਲ ਅਤੇ 1 ਮੋਟਰਸਾਈਕਲ ਬਰਾਮਦ।
ਪਠਾਨਕੋਟ ਨਗਰ ਨਿਗਮ ਨੂੰ ਬੰਬ ਧਮਕੀ: 15 ਅਗਸਤ ਨੂੰ ਆਰਮੀ ਸਕੂਲ, ਕੈਂਟ ਅਤੇ ਕਮਿਸ਼ਨਰ ਦਫਤਰ ਉਡਾਉਣ ਦੀ ਈਮੇਲ।