Director : Manvir Singh Walia
Editor : Jatin Kumar Sahota
ਜਲੰਧਰ, 21 ਜੂਨ : Prime Punjab
ਵਿਜੀਲੈਂਸ ਬਿਊਰੋ ਨੇ ਫਿਲੌਰ ਥਾਣਾ, ਜਲੰਧਰ ਦੀ ਸਬ-ਇੰਸਪੈਕਟਰ ਅਮਨਦੀਪ ਕੌਰ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ।
ਮੁਹੱਲਾ ਚੌਧਰੀਆਂ ਦੇ ਇੱਕ ਨਿਵਾਸੀ ਨੇ ਸ਼ਿਕਾਇਤ ਕੀਤੀ ਕਿ SI ਨੇ ਉਸ ਦੇ ਪੁੱਤਰ ਦੇ ਨਸ਼ੇ ਦੇ ਮਾਮਲੇ ਵਿੱਚ ਜ਼ਮਾਨਤ, ਘੱਟ ਮਾਤਰਾ ਦਾ ਕੇਸ ਬਣਾਉਣ ਅਤੇ ਮੋਬਾਈਲ ਵਾਪਸ ਕਰਨ ਲਈ 20,000 ਰੁਪਏ ਮੰਗੇ ਸਨ।
ਸ਼ਿਕਾਇਤਕਰਤਾ ਮੁਤਾਬਕ ਉਸ ਨੇ ਮਜਬੂਰੀ ਵਿੱਚ ਪਹਿਲਾਂ ਹੀ 1,000 ਰੁਪਏ ਦੇ ਦਿੱਤੇ ਸਨ। ਉਸ ਨੇ SI ਨਾਲ ਹੋਈ ਰਿਸ਼ਵਤ ਦੀ ਗੱਲਬਾਤ ਦੀ ਰਿਕਾਰਡਿੰਗ ਵੀ ਵਿਜੀਲੈਂਸ ਨੂੰ ਸੌਂਪੀ।
ਸ਼ਿਕਾਇਤ ’ਤੇ ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਜਾਲ ਵਿਛਾਇਆ ਅਤੇ SI ਨੂੰ 20,000 ਰੁਪਏ ਲੈਂਦਿਆਂ ਕਾਬੂ ਕਰ ਲਿਆ। ਉਸ ਕੋਲੋਂ ਦਾਗੀ ਨੋਟ ਬਰਾਮਦ ਹੋਏ।
ਇਸ ਸਬੰਧ ਵਿੱਚ ਦੋਸ਼ੀ SI ਖਿਲਾਫ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।