Director : Manvir Singh Walia
Editor : Jatin Kumar Sahota
ਜਲੰਧਰ, 22 ਜੂਨ : Prime Punjab
ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 153ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 579 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
153ਵੇਂ ਦਿਨ ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 337 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 39,420 ਹੋ ਗਈਆਂ।
ਇਸ ਤੋਂ ਇਲਾਵਾ 103 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।