Director : Manvir Singh Walia
Editor : Jatin Kumar Sahota
ਜਲੰਧਰ, 23 ਜੂਨ : Prime Punjab
ਜਲੰਧਰ ਦੇ ਫੋਲਡੀਵਾਲ ਇਲਾਕੇ ‘ਚ ਖੜ੍ਹੀ ਸਕਾਰਪੀਓ ਕਾਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਨੇ ਕੁਝ ਹੀ ਮਿੰਟਾਂ ‘ਚ ਪੂਰੀ ਕਾਰ ਨੂੰ ਆਪਣੀ ਲਪੇਟ ‘ਚ ਲੈ ਲਿਆ। ਡਰਾਈਵਿੰਗ ਸੀਟ ‘ਤੇ ਬੈਠਾ ਡਰਾਈਵਰ ਅੱਗ ਦੀ ਲਪੇਟ ‘ਚ ਆ ਕੇ ਜ਼ਿੰਦਾ ਸੜ ਗਿਆ।
ਸਥਾਨਕ ਲੋਕਾਂ ਨੇ ਕਾਰ ਨੂੰ ਸੜਦਾ ਦੇਖਿਆ ਅਤੇ ਨੇੜੇ ਜਾ ਕੇ ਦੇਖਿਆ ਤਾਂ ਅੰਦਰ ਇੱਕ ਵਿਅਕਤੀ ਅੱਗ ‘ਚ ਫਸਿਆ ਹੋਇਆ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਡਰਾਈਵਰ ਨੂੰ ਬਾਹਰ ਨਿਕਲਣ ਦਾ ਮੌਕਾ ਹੀ ਨਹੀਂ ਮਿਲਿਆ। ਮੌਕੇ ‘ਤੇ ਭੀੜ ਇਕੱਠੀ ਹੋ ਗਈ।
ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਫੋਰੈਂਸਿਕ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ। *ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।