Pages

Pages

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਨੂੰ ਪਦਮਸ਼੍ਰੀ ਨਾਲ ਕੀਤਾ ਸਨਮਾਨਿਤ।

Director : Manvir singh Walia 

Editor : Jatin Kumar Sahota 

ਜਲੰਧਰ, 25 ਜੂਨ : Prime Punjab 

ਭਾਰਤ ਸਰਕਾਰ ਵੱਲੋਂ ਮਿਤੀ 23/06/2026 ਨੂੰ ਵੱਕਾਰੀ ਪਦਮਸ਼੍ਰੀ ਪੁਰਸਕਾਰਾਂ ਦੀ ਵੰਡ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜਲੰਧਰ ਵਿੱਚ ਸਥਿੱਤ ”ਡੇਰਾ ਸੱਚਖੰਡ ਬੱਲਾਂ” ਦੇ ਮੁਖੀ ਸੰਤ ਨਿਰੰਜਨ ਦਾਸ ਜੀ ਨੂੰ ਸਮਾਜ ਸੇਵਾ ਤੇ ਮਨੁੱਖਤਾ ਲਈ ਯੋਗਦਾਨ ਪਾਉਣ ਬਦਲੇ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ।

 

ਸੰਤ ਨਿਰੰਜਨ ਦਾਸ ਜੀ ਨੂੰ ਉਨ੍ਹਾਂ ਦੀਆਂ ਮਾਨਵਤਾਵਾਦੀ ਸੇਵਾਵਾਂ ਅਤੇ ਸਮਾਜਿਕ ਭਲਾਈ ਦੇ ਕਾਰਜਾਂ ਲਈ ਇਹ ਸਨਮਾਨ ਦਿੱਤਾ ਗਿਆ। ਇਸ ਸਨਮਾਨ ਨਾਲ ਡੇਰਾ ਸੱਚਖੰਡ ਬੱਲਾਂ ਦੇ ਲੱਖਾਂ ਸ਼ਰਧਾਲੂਆਂ ਤੇ ਪੰਜਾਬ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।