Director : Manvir Singh Walia
Editor : Jatin Kumar Sahota
ਜਲੰਧਰ, 30 ਜੂਨ : Prime Punjab
ਅੱਜ ਪੁਲਿਸ ਲਾਈਨ ਵਿਖੇ ਕਮਿਸ਼ਨਰੇਟ ਜਲੰਧਰ ਵਿੱਚ ਤਾਇਨਾਤ ਸੇਵਾਮੁਕਤ ਹੋਣ ਵਾਲੇ 15 ਪੁਲਿਸ ਅਧਿਕਾਰੀਆਂ ਲਈ ਵਿਸ਼ੇਸ਼ ਵਿਦਾਇਗੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਹ ਅਧਿਕਾਰੀ ਪੁਲਿਸ ਵਿਭਾਗ ਵਿੱਚ ਆਪਣੀਆਂ ਸਮਰਪਿਤ ਸੇਵਾਵਾਂ ਤੋਂ ਬਾਅਦ ਰਿਟਾਇਰ ਹੋਏ ਹਨ।
ਰਿਟਾਇਰ ਹੋਣ ਵਾਲੇ ਅਧਿਕਾਰੀਆਂ ਵਿੱਚ 01 ਜੀ.ਈ. (ਏ.ਡੀ.ਸੀ.ਪੀ. ਪੀ.ਬੀ.ਆਈ.), 01 ਇੰਸਪੈਕਟਰ, 04 ਸਬ-ਇੰਸਪੈਕਟਰ ਅਤੇ 09 ਸਹਾਇਕ ਸਬ-ਇੰਸਪੈਕਟਰ ਰੈਂਕ ਦੇ ਕਰਮਚਾਰੀ ਸ਼ਾਮਲ ਹਨ। ਸਮਾਗਮ ਦਾ ਆਯੋਜਨ ਸ੍ਰੀ ਸਤਿੰਦਰ ਸਿੰਘ ਆਈ.ਪੀ.ਐਸ, ਪੁਲਿਸ ਕਮਿਸ਼ਨਰ ਜਲੰਧਰ ਦੀ ਅਗਵਾਈ ਵਿੱਚ ਕੀਤਾ ਗਿਆ।
ਇਸ ਮੌਕੇ ਸ੍ਰੀ ਪਰਮਿੰਦਰ ਸਿੰਘ ਹੀਰ ਡਿਪਟੀ ਕਮਿਸ਼ਨਰ ਪੁਲਿਸ (HQ), ਸ੍ਰੀ ਸੁਖਵਿੰਦਰ ਸਿੰਘ ਏ.ਡੀ.ਸੀ.ਪੀ (HQ) ਅਤੇ ਸ੍ਰੀ ਗੁਰਪ੍ਰੀਤ ਸਿੰਘ ਏ.ਸੀ.ਪੀ ਸਕਿਓਰਿਟੀ ਵੱਲੋਂ ਸੇਵਾਮੁਕਤ ਹੋਏ ਅਧਿਕਾਰੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਪੁਲਿਸ ਵਿਭਾਗ ਪ੍ਰਤੀ ਇਮਾਨਦਾਰੀ, ਜ਼ਿੰਮੇਵਾਰੀ ਅਤੇ ਅਨੁਸ਼ਾਸਨ ਲਈ ਸਨਮਾਨਿਤ ਕੀਤਾ ਗਿਆ। ਸੀਨੀਅਰ ਅਫਸਰਾਂ ਨੇ ਅਧਿਕਾਰੀਆਂ ਦੀ ਲੰਬੀ ਸੇਵਾ ਅਤੇ ਚੰਗੇ ਕੰਮਾਂ ਦੀ ਪ੍ਰਸ਼ੰਸਾ ਕਰਦੇ ਹੋਏ ਹੌਸਲਾ ਅਫਜ਼ਾਈ ਕੀਤੀ।
ਇਹ ਅਧਿਕਾਰੀ ਕਮਿਸ਼ਨਰੇਟ ਜਲੰਧਰ ਦੇ ਵੱਖ-ਵੱਖ ਥਾਣਿਆਂ, ਯੂਨਿਟਾਂ ਅਤੇ ਹੋਰ ਬ੍ਰਾਂਚਾਂ ਵਿੱਚ ਆਪਣੀ ਡਿਊਟੀ ਨਿਸ਼ਠਾ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਂਦੇ ਰਹੇ ਹਨ। ਇਸ ਮੌਕੇ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਸ਼ਾਮਲ ਹੋਏ, ਜਿਨ੍ਹਾਂ ਦੇ ਸਹਿਯੋਗ ਲਈ ਵਿਭਾਗ ਵੱਲੋਂ ਧੰਨਵਾਦ ਕੀਤਾ ਗਿਆ। ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਸੇਵਾਮੁਕਤ ਹੋਏ ਅਧਿਕਾਰੀਆਂ ਨੂੰ ਜੀਵਨ ਦੇ ਨਵੇਂ ਸਫ਼ਰ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ, ਕਾਮਨਾ ਹੈ ਕਿ ਸੇਵਾਮੁਕਤੀ ਤੋਂ ਬਾਅਦ ਦਾ ਸਮਾਂ ਉਨ੍ਹਾਂ ਲਈ ਸ਼ਾਂਤੀ, ਚੰਗੀ ਸਿਹਤ ਅਤੇ ਖੁਸ਼ਹਾਲੀ ਭਰਿਆ ਹੋਵੇ।





More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।