Director : Manvir Singh Walia
Editor : Harleen Kaur
ਜਲੰਧਰ, 2 ਜੁਲਾਈ : Prime Punjab
ਪੰਜਾਬ ਦੇ ਮੁੱਖ ਚੋਣ ਅਫਸਰ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜਨ ਤਹਿਤ 25 ਜੂਨ ਤੋਂ 1 ਜੁਲਾਈ ਤੱਕ ਸੂਬੇ ਦੇ 97.44 ਫੀਸਦ ਵੋਟਰਾਂ ਨੂੰ ਗਣਨਾ ਫਾਰਮ ਵੰਡੇ ਜਾ ਚੁੱਕੇ ਹਨ। 24,453 ਬੀਐੱਲਓਜ਼ ਨੇ ਘਰ-ਘਰ ਜਾ ਕੇ 2 ਕਰੋੜ 14 ਲੱਖ 61 ਹਜ਼ਾਰ 43 ਵੋਟਰਾਂ ‘ਚੋਂ 2 ਕਰੋੜ 9 ਲੱਖ 12 ਹਜ਼ਾਰ 619 ਨੂੰ ਫਾਰਮ ਦਿੱਤੇ ਹਨ।
ਮਿਤਰਾ ਨੇ ਕਿਹਾ ਕਿ ਬੀਐੱਲਓ ਸਿਰਫ ਫਾਰਮ ਵੰਡ ਹੀ ਨਹੀਂ, ਸਗੋਂ ਵੋਟਰਾਂ ਨੂੰ ਫਾਰਮ ਭਰਨ ‘ਚ ਵੀ ਮਦ ਕਰ ਰਹੇ ਹਨ ਤਾਂ ਜੋ ਕੋਈ ਗਲਤੀ ਨਾ ਹੋਵੇ। ਭਰੇ ਹੋਏ ਗਣਨਾ ਫਾਰਮ ਇਕੱਠੇ ਕਰਨ ਅਤੇ ਉਨ੍ਹਾਂ ਦੇ ਡਿਜੀਟਲਾਈਜ਼ੇਸ਼ਨ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ।
ਸੀ.ਈ.ਓ ਨੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਗਣਨਾ ਫਾਰਮ ਜ਼ਰੂਰ ਭਰਨ ਅਤੇ ਬੀਐੱਲਓਜ਼ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਇਹ ਵੱਡਾ ਕੰਮ ਸਮੇਂ ਸਿਰ ਪੂਰਾ ਹੋ ਸਕੇ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਬਹੁਤ ਸੁਚਾਰੂ ਢੰਗ ਨਾਲ ਚੱਲ ਰਹੀ ਹੈ।
ਬੀਐੱਲਓਜ਼ ਵੱਲੋਂ ਘਰ-ਘਰ ਜਾ ਕੇ ਗਣਨਾ ਫਾਰਮ ਵੰਡਣ ਅਤੇ ਭਰੇ ਹੋਏ ਫਾਰਮ ਵਾਪਸ ਲੈਣ ਦਾ ਕੰਮ 24 ਜੁਲਾਈ, 2026 ਤੱਕ ਜਾਰੀ ਰਹੇਗਾ।


More Stories
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।