Director : Manvir Singh Walia
Editor : Jatin Kumar Sahota
ਜਲੰਧਰ, 2 ਜੁਲਾਈ : Prime Punjab
ਭਾਜਪਾ ਦੇ ਜ਼ਿਲ੍ਹਾ ਮਹਾਂਮੰਤਰੀ ਅਸ਼ੋਕ ਸਰੀਨ ਹਿੱਕੀ ਨੇ ਰਾਸ਼ਟਰੀ ਮਹਾਂਮੰਤਰੀ ਤਰੁਣ ਚੁੱਘ ਨਾਲ ਮੁਲਾਕਾਤ ਕਰਕੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ-2026 ਦਾ ਡਟ ਕੇ ਵਿਰੋਧ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਨੀਤੀ ਵਿਕਾਸ ਦੇ ਨਾਂ ‘ਤੇ ਕਿਸਾਨਾਂ ਦੀ ਪੁਸ਼ਤੈਨੀ ਜ਼ਮੀਨਾਂ ਖੋਹਣ ਦੀ ਸਾਜ਼ਿਸ਼ ਹੈ ਅਤੇ ਭਾਜਪਾ ਇਸ ਨੂੰ ਕਿਸੇ ਵੀ ਕੀਮਤ ‘ਤੇ ਸਫਲ ਨਹੀਂ ਹੋਣ ਦੇਵੇਗੀ।
ਹਿੱਕੀ ਨੇ ਆਮ ਆਦਮੀ ਪਾਰਟੀ ਸਰਕਾਰ ‘ਤੇ ਦੋਸ਼ ਲਗਾਇਆ ਕਿ ਉਸ ਨੇ ਪਹਿਲਾਂ ਹੀ ਪੰਜਾਬ ਨੂੰ ਨਸ਼ਿਆਂ, ਗੈਂਗਸਟਰਵਾਦ, ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ‘ਚ ਧੱਕ ਦਿੱਤਾ ਹੈ। ਹੁਣ ਸਰਕਾਰ ਕਿਸਾਨਾਂ ਦੀ ਜ਼ਮੀਨ ‘ਤੇ ਨਜ਼ਰ ਰੱਖ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦਾ ਕਿਸਾਨ ਕਿਸੇ ਦਬਾਅ ਹੇਠ ਆਪਣੀ ਜ਼ਮੀਨ ਨਹੀਂ ਦੇਵੇਗਾ।
ਉਨ੍ਹਾਂ ਚਿੰਤਾ ਜਤਾਈ ਕਿ ਜਲੰਧਰ ਕੈਂਟ ਹਲਕੇ ਅਤੇ ਆਸ-ਪਾਸ ਦੇ ਕੁੱਕੜ ਪਿੰਡ, ਕੋਟ ਖੁਰਦ, ਜੰਡਿਆਲਾ, ਨੰਗਲ ਕਰਾਰ ਖਾਨ, ਧਾਲੀਵਾਲ, ਕੋਟ ਕਲਾਂ, ਪਰਾਗਪੁਰ, ਕਾਲਾ ਬੱਕਰਾ, ਨਾਹਲ, ਲਿੱਦੜਾਂ, ਖਾਂਬੜਾ, ਕੰਗਣੀਵਾਲ, ਬੜਿੰਗ ਅਤੇ ਦਕੋਹਾ ਸਮੇਤ ਕਈ ਪਿੰਡਾਂ ਦੇ ਕਿਸਾਨ ਇਸ ਨੀਤੀ ਦੇ ਦਾਇਰੇ ‘ਚ ਆਉਣਗੇ। ਇਸ ਕਾਰਨ ਕਿਸਾਨਾਂ ‘ਚ ਭਾਰੀ ਰੋਸ ਹੈ ਅਤੇ ਉਨ੍ਹਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ।
ਹਿੱਕੀ ਨੇ ਕਿਹਾ ਕਿ ਭਾਜਪਾ ਹਰ ਕਿਸਾਨ ਅਤੇ ਪਿੰਡ ਨਾਲ ਖੜ੍ਹੀ ਹੈ। ਜੇ ਸਰਕਾਰ ਨੇ ਕਿਸਾਨਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਤਾਂ ਪਾਰਟੀ ਪਿੰਡ-ਪਿੰਡ ਜਨਜਾਗਰਣ ਮੁਹਿੰਮ ਚਲਾ ਕੇ ਲੋਕਤਾਂਤਰਿਕ ਤਰੀਕੇ ਨਾਲ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ਼ ਜ਼ਮੀਨ ਦੀ ਨਹੀਂ, ਸਗੋਂ ਪੰਜਾਬ ਦੀ ਅਸਮਿਤਾ ਅਤੇ ਕਿਸਾਨ ਦੇ ਸਨਮਾਨ ਦੀ ਲੜਾਈ ਹੈ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।