ਜਲੰਧਰ, 04 ਜੁਲਾਈ : Prime Punjab
ਸ਼ਨੀਵਾਰ ਸ਼ਾਮ 4:20 ਵਜੇ ਚੰਡੀਗੜ੍ਹ ਇੰਡਸਟ੍ਰੀਅਲ ਏਰੀਆ ਫੇਜ਼-2, ਪਲਾਟ 28/9 ‘ਚ ਦੋ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਇਮਾਰਤ ਡਿੱਗਣ ਤੋਂ ਪਹਿਲਾਂ ਭੂਚਾਲ ਵਰਗੇ ਝਟਕੇ ਮਹਿਸੂਸ ਹੋਏ।
ਇਮਾਰਤ ‘ਚ 20 ਤੋਂ 25 ਲੋਕਾਂ ਦੇ ਹੋਣ ਦੀ ਆਸੰਕਾ ਹੈ। ਰੈਸਕਿਊ ਟੀਮਾਂ ਨੇ ਕੁਝ ਲੋਕਾਂ ਨੂੰ ਬਾਹਰ ਕੱਢ ਕੇ ਹਸਪਤਾਲ ਭੇਜ ਦਿੱਤਾ ਹੈ। ਅਜੇ ਵੀ ਕਈ ਲੋਕਾਂ ਦੇ ਮਲਬੇ ‘ਚ ਫਸੇ ਹੋਣ ਦਾ ਡਰ ਹੈ।
ਮੌਕੇ ‘ਤੇ ਪੁਲਿਸ, ਫਾਇਰ ਬ੍ਰਿਗੇਡ, NDRF ਅਤੇ ਭਾਰੀ ਮਸ਼ੀਨਾਂ ਪਹੁੰਚ ਗਈਆਂ ਹਨ। ਮਲਬਾ ਹਟਾਉਣ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।
ਪ੍ਰਸ਼ਾਸਨ ਨੇ ਹਾਦਸੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਫਿਲਹਾਲ ਢਹਿਣ ਦਾ ਕਾਰਨ ਸਾਹਮਣੇ ਨਹੀਂ ਆਇਆ। ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਅਤੇ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।


More Stories
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।