ਜਲੰਧਰ, 04 ਜੁਲਾਈ : Prime Punjab
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਲੋਕਾਂ ਦਾ ਵੱਡਾ ਸਮਰਥਨ ਮਿਲ ਰਿਹਾ ਹੈ। ‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ 97791-00200 ਰਾਹੀਂ ਹੁਣ ਤੱਕ 43,520 ਗੁਪਤ ਸੂਚਨਾਵਾਂ ਮਿਲੀਆਂ ਹਨ। ਲੋਕ ਬਿਨਾਂ ਡਰ ਤੋਂ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇ ਰਹੇ ਹਨ ਕਿਉਂਕਿ ਉਨ੍ਹਾਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾ ਰਹੀ ਹੈ।
ਮਿਲੀਆਂ ਸੂਹਾਂ ਦੇ ਆਧਾਰ ‘ਤੇ ਪੁਲਿਸ ਨੇ 17,120 ਕੇਸ ਦਰਜ ਕੀਤੇ ਅਤੇ 21,962 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦਾ ਮਤਲਬ ਹੈ ਕਿ ਲਗਭਗ 40% ਸ਼ਿਕਾਇਤਾਂ ‘ਤੇ ਸਿੱਧੀ ਕਾਰਵਾਈ ਹੋਈ ਹੈ। ਇਸ ਤੋਂ ਇਲਾਵਾ ਈ-ਰਿਕਸ਼ਾਵਾਂ ਰਾਹੀਂ ਵੀ ਕਰੀਬ 3440 ਪਿੰਡਾਂ ਤੱਕ ਜਾਗਰੂਕਤਾ ਪਹੁੰਚਾਈ ਗਈ ਹੈ।
DGP ਗੌਰਵ ਯਾਦਵ ਨੇ ਕਿਹਾ ਕਿ ਲੋਕ ਨਸ਼ਾ ਮੁਕਤ ਮਾਹੌਲ ਚਾਹੁੰਦੇ ਹਨ ਅਤੇ ਪੁਲਿਸ ਦਾ ਸਾਥ ਦੇਣ ਲਈ ਤਿਆਰ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸਥਾਈ ਸਫਲਤਾ ਲਈ ਸਖ਼ਤ ਕਾਰਵਾਈ ਦੇ ਨਾਲ-ਨਾਲ ਜਨਤਾ ਦਾ ਨਿਰੰਤਰ ਸਹਿਯੋਗ ਬਹੁਤ ਜ਼ਰੂਰੀ ਹੈ।
ਹਰ ਸ਼ਿਕਾਇਤ ਦੀ ਪਹਿਲਾਂ ਤਸਦੀਕ ਕਰਕੇ ਸਬੰਧਿਤ ਜ਼ਿਲ੍ਹਾ ਪੁਲਿਸ ਨੂੰ ਭੇਜਿਆ ਜਾਂਦਾ ਹੈ ਤਾਂ ਜੋ ਤੁਰੰਤ ਕਾਰਵਾਈ ਹੋ ਸਕੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਲੋਕਾਂ ਦੀ ਲਗਾਤਾਰ ਭਾਗੀਦਾਰੀ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੰਕਲਪ ਹੋਰ ਮਜ਼ਬੂਤ ਹੋਵੇਗਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਮਾਹੌਲ ਤਿਆਰ ਹੋਵੇਗਾ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।