ਜਲੰਧਰ, 05 ਜੁਲਾਈ : Prime Punjab
ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਜਲੰਧਰ ‘ਚ ਕਿਹਾ ਕਿ ਸਾਢੇ 4 ਸਾਲ ਬਾਅਦ ਵੀ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਨੂੰ ਨਸ਼ਾ-ਮੁਕਤ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ 3 ਮਹੀਨੇ ‘ਚ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ ਨਸ਼ੇ ਦਾ ਵਹਾਅ ਪਹਿਲਾਂ ਨਾਲੋਂ ਵੀ ਵੱਧ ਗਿਆ ਹੈ ਅਤੇ ਨੌਜਵਾਨ ਪੀੜ੍ਹੀ ਵੱਡੀ ਗਿਣਤੀ ‘ਚ ਇਸਦੀ ਭੇਂਟ ਚੜ੍ਹ ਰਹੀ ਹੈ।
ਢਿੱਲੋਂ ਨੇ ਹੁਸ਼ਿਆਰਪੁਰ ਜੇਲ੍ਹ ‘ਚੋਂ ਡਿਪਟੀ ਸੁਪਰਡੈਂਟ ਦੀ ਗ੍ਰਿਫ਼ਤਾਰੀ ਅਤੇ ਵਾਇਰਲ ਵੀਡੀਓ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਜੇਲ੍ਹਾਂ ‘ਚ ਸ਼ਰੇਆਮ ਨਸ਼ਾ ਅਤੇ ਮੋਬਾਈਲ ਵਿਕਣਾ ਸਰਕਾਰ ਦੀ ਨਾਕਾਮੀ ਦਾ ਸਬੂਤ ਹੈ। ਉਨ੍ਹਾਂ ਤਨਜ਼ ਕੱਸਿਆ ਕਿ ਸਰਕਾਰ ਗੰਭੀਰ ਮੁੱਦਿਆਂ ਦੀ ਬਜਾਏ ਚੁਟਕਲਿਆਂ ਅਤੇ ਡਰਾਮੇਬਾਜ਼ੀ ‘ਚ ਰੁੱਝੀ ਹੋਈ ਹੈ, ਜਦਕਿ ਮੁੱਖ ਮੰਤਰੀ ਬੰਗਲੌਰ ‘ਚ ਛੁੱਟੀਆਂ ਮਨਾ ਰਹੇ ਹਨ।
ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਅੱਜ ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਵਿਗੜਦੇ ਅਮਨ-ਕਾਨੂੰਨ ਨਾਲ ਜੂਝ ਰਿਹਾ ਹੈ। ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਕਦੇ ਦੇਸ਼ ‘ਚ ਪਹਿਲੇ ਨੰਬਰ ‘ਤੇ ਰਹਿਣ ਵਾਲਾ ਪੰਜਾਬ ਹੁਣ 18ਵੇਂ ਸਥਾਨ ‘ਤੇ ਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ 1000 ਰੁਪਏ ਵਾਲੀ ਮਹਿਲਾ ਸਕੀਮ ਵੀ ਡਰਾਮਾ ਹੈ ਅਤੇ ਸਰਕਾਰ ਨੇ ਮਹਿਲਾਵਾਂ ਨਾਲ ਧੋਖਾ ਕੀਤਾ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਅੰਦਰੂਨੀ ਲੜਾਈ ‘ਚ ਉਲਝੀ ਹੈ ਅਤੇ ਪੰਜਾਬ ਦੇ ਲੋਕਾਂ ਦੀ ਇੱਕੋ-ਇੱਕ ਉਮੀਦ ਭਾਜਪਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਭਾਜਪਾ 2027 ‘ਚ ਮਹਾਰਾਜਾ ਰਣਜੀਤ ਸਿੰਘ ਦੇ ‘ਸਰਕਾਰ-ਏ-ਖਾਲਸਾ’ ਦੇ ਸੰਕਲਪ ਨਾਲ ਪੰਜਾਬ ‘ਚ ਸਰਕਾਰ ਬਣਾਏਗੀ ਅਤੇ ਸੂਬੇ ‘ਚ ਮੁੜ ਖੁਸ਼ਹਾਲੀ ਲਿਆਵੇਗੀ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।