Director : Manvir Singh Walia
Editor : Jatin Kumar Sahota
ਜਲੰਧਰ/ਅੰਮ੍ਰਿਤਸਰ, 6 ਜੁਲਾਈ : Prime Punjab
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 3 ਵਿਅਕਤੀਆਂ ਨੂੰ 13 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਹੈਰੋਇਨ ਦੀਆਂ ਖੇਪਾਂ ਲੈ ਕੇ ਪੰਜਾਬ ਭਰ ਵਿੱਚ ਸਪਲਾਈ ਕਰਦੇ ਸਨ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਸਿੰਘ ਵਾਸੀ ਖੇਮਕਰਨ ਜੋ ਇਸ ਸਮੇਂ ਖੇਰਾਬਾਦ ਅੰਮ੍ਰਿਤਸਰ ‘ਚ ਰਹਿ ਰਿਹਾ ਸੀ, ਅਤੇ ਮੰਗਲ ਸਿੰਘ ਤੇ ਬਲਜੀਤ ਸਿੰਘ ਵਾਸੀ ਪਿੰਡ ਭੋਡੀਵਾਲਾ, ਮੋਗਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਹੁੰਡਈ ਵਰਨਾ ਕਾਰ UP-14-DL-0324 ਵੀ ਜ਼ਬਤ ਕਰ ਲਈ ਹੈ।
ਪਹਿਲੀ ਕਾਰਵਾਈ ਵਿੱਚ ਪੁਲਿਸ ਨੇ ਖੇਰਾਬਾਦ ਵਿਖੇ ਛਾਪਾ ਮਾਰ ਕੇ ਅਕਾਸ਼ਦੀਪ ਕੋਲੋਂ 8 ਕਿੱਲੋ ਹੈਰੋਇਨ ਬਰਾਮਦ ਕੀਤੀ। ਦੂਜੀ ਕਾਰਵਾਈ ਵਿੱਚ ਅੰਮ੍ਰਿਤਸਰ-ਝਬਾਲ ਜੀ.ਟੀ. ਰੋਡ ‘ਤੇ ਨਾਕਾਬੰਦੀ ਦੌਰਾਨ ਵਰਨਾ ਕਾਰ ਨੂੰ ਰੋਕ ਕੇ ਮੰਗਲ ਸਿੰਘ ਅਤੇ ਬਲਜੀਤ ਸਿੰਘ ਕੋਲੋਂ 5 ਕਿੱਲੋ ਹੈਰੋਇਨ ਬਰਾਮਦ ਹੋਈ।
ਡੀਜੀਪੀ ਨੇ ਕਿਹਾ ਕਿ ਮਾਮਲੇ ਦੀ ਅਗਲੇ-ਪਿਛਲੇ ਸਬੰਧਾਂ ਤੋਂ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਸ ਸਬੰਧੀ ਥਾਣਾ SSOC ਅੰਮ੍ਰਿਤਸਰ ‘ਚ NDPS ਐਕਟ ਤਹਿਤ ਦੋ ਵੱਖ-ਵੱਖ FIR ਨੰਬਰ 42 ਅਤੇ 43 ਦਰਜ ਕੀਤੀਆਂ ਗਈਆਂ ਹਨ।


More Stories
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।