- ਜਲੰਧਰ, 6 ਜੁਲਾਈ : Prime Punjab
ਪੰਜਾਬ ਸਰਕਾਰ ਨੇ ਸਕੂਲੀ ਬੱਚਿਆਂ ਦੀ ਸੁਰੱਖਿਅਤ ਯਾਤਰਾ ਯਕੀਨੀ ਬਣਾਉਣ ਲਈ ‘ਸੇਫ ਸਕੂਲ ਵਾਹਨ’ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਬੱਚੇ ਦੇ ਸੁਰੱਖਿਅਤ ਸਕੂਲ ਪਹੁੰਚਣ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਪ੍ਰੈਲ-ਮਈ 2026 ਦੌਰਾਨ ਪੰਜਾਬ ਭਰ ‘ਚ 1,842 ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 526 ਬੱਸਾਂ ਦੇ ਚਲਾਨ ਕੀਤੇ ਗਏ, ਜਦਕਿ 3 ਬੱਸਾਂ ਨੂੰ ਗੰਭੀਰ ਲਾਪਰਵਾਹੀ ਦੇ ਕਾਰਨ ਮੌਕੇ ‘ਤੇ ਜ਼ਬਤ ਵੀ ਕੀਤਾ ਗਿਆ।
ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਜੁਲਾਈ ‘ਚ ਸਕੂਲ ਖੁੱਲ੍ਹਣ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਇਸ ਮੁਹਿੰਮ ਨੂੰ ਹੋਰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੰਤਰੀ ਨੇ ਕਿਹਾ ਕਿ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਕਰਨ ‘ਤੇ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾਈ ਹੈ ਅਤੇ ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ।
ਡਾ. ਬਲਜੀਤ ਕੌਰ ਨੇ ਸਕੂਲ ਪ੍ਰਬੰਧਕਾਂ, ਟ੍ਰਾਂਸਪੋਰਟ ਆਪਰੇਟਰਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਉਹੀ ਵਾਹਨ ਵਰਤਣ ਜੋ ਸਾਰੇ ਸੁਰੱਖਿਆ ਮਾਪਦੰਡਾਂ ‘ਤੇ ਖਰੇ ਉਤਰਦੇ ਹੋਣ। ਉਨ੍ਹਾਂ ਕਿਹਾ “ਹਰ ਬੱਚਾ ਸੁਰੱਖਿਅਤ ਸਕੂਲ ਜਾਣ ਅਤੇ ਘਰ ਪਰਤਣ ਦਾ ਹੱਕਦਾਰ ਹੈ, ਅਤੇ ਸਰਕਾਰ ਇਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਗੰਭੀਰ ਹੈ।”


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।