Pages

Pages

8 ਜੁਲਾਈ ਨੂੰ ਹੋਵੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’, ਡਾ. ਰਵਜੋਤ ਸਿੰਘ ਸੁਣਨਗੇ ਪ੍ਰਵਾਸੀਆਂ ਦੀਆਂ ਸਮੱਸਿਆਵਾਂ।

Director : Manvir Singh Walia 

Editor : Jatin Kumar Sahota 

ਜਲੰਧਰ, 6 ਜੁਲਾਈ : Prime Punjab

ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਅਤੇ ਪਾਰਦਰਸ਼ੀ ਨਿਪਟਾਰਾ ਕਰਨ ਲਈ 8 ਜੁਲਾਈ 2026 ਨੂੰ ਸਵੇਰੇ 11:00 ਵਜੇ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ। ਇਸ ਮਿਲਣੀ ਦੀ ਪ੍ਰਧਾਨਗੀ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਕਰਨਗੇ।

 

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਸ ਪਲੇਟਫਾਰਮ ਰਾਹੀਂ ਪ੍ਰਵਾਸੀ ਪੰਜਾਬੀ ਸਿੱਧੇ ਮੰਤਰੀ ਨਾਲ ਗੱਲ ਕਰਕੇ ਆਪਣੀਆਂ ਸਮੱਸਿਆਵਾਂ, ਸੁਝਾਅ ਅਤੇ ਸ਼ਿਕਾਇਤਾਂ ਸਾਂਝੀਆਂ ਕਰ ਸਕਣਗੇ। ਮਿਲਣੀ ਦੌਰਾਨ ਉੱਠੇ ਸਾਰੇ ਮੁੱਦੇ ਸਬੰਧਤ ਵਿਭਾਗਾਂ ਕੋਲ ਭੇਜੇ ਜਾਣਗੇ ਅਤੇ ਉਨ੍ਹਾਂ ਦੇ ਜਲਦੀ ਹੱਲ ਲਈ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ।

 

ਹਿੱਸਾ ਲੈਣ ਦੇ ਚਾਹਵਾਨ ਐਨ.ਆਰ.ਆਈ. ਆਪਣੀਆਂ ਸ਼ਿਕਾਇਤਾਂ ਪਹਿਲਾਂ http://minister.pa0punjab.gov.in ‘ਤੇ ਈਮੇਲ ਕਰ ਸਕਦੇ ਹਨ ਜਾਂ https://forms.gle/PZjpvKu512iPR649 ਲਿੰਕ ਰਾਹੀਂ ਰਜਿਸਟਰ ਕਰ ਸਕਦੇ ਹਨ। ਰਜਿਸਟਰਡ ਲੋਕ 8 ਜੁਲਾਈ ਨੂੰ https://new.bharatvc.nic.in/join/6978389091 ਲਿੰਕ ਰਾਹੀਂ ਜੁੜ ਸਕਦੇ ਹਨ। ਮੀਟਿੰਗ ID: 6978389091 ਅਤੇ ਪਾਸਵਰਡ: 968369 ਰਹੇਗਾ।

 

ਡਾ. ਰਵਜੋਤ ਸਿੰਘ ਨੇ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵੱਡੀ ਗਿਣਤੀ ਵਿੱਚ ਇਸ ਉਪਰਾਲੇ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਹਰ ਸ਼ਿਕਾਇਤ ਦਾ ਨਿਪਟਾਰਾ ਨਿਰਪੱਖ ਅਤੇ ਸਮਾਂਬੱਧ ਢੰਗ ਨਾਲ ਕੀਤਾ ਜਾਵੇਗਾ।