ਜਲੰਧਰ, 08 ਜੁਲਾਈ : Prime Punjab
ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ’ਤੇ ਵੱਡੇ ਬਦਲਾਅ ਕਰਦੇ ਹੋਏ 8 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀ ਦੇ ਹੁਕਮ ਜਾਰੀ ਕੀਤੇ ਹਨ। ਇਹ ਤਬਾਦਲੇ ਗ੍ਰਹਿ ਮਾਮਲੇ, ਸਿਹਤ ਤੇ ਪਰਿਵਾਰ ਭਲਾਈ, ਹਾਊਸਿੰਗ ਤੇ ਸ਼ਹਿਰੀ ਵਿਕਾਸ, ਸਥਾਨਕ ਸਰਕਾਰ, ਆਬਕਾਰੀ ਤੇ ਕਰ ਵਿਭਾਗ ਅਤੇ ਦਿਹਾਤੀ ਵਿਕਾਸ ਸਮੇਤ ਕਈ ਮਹੱਤਵਪੂਰਨ ਵਿਭਾਗਾਂ ਵਿੱਚ ਕੀਤੇ ਗਏ ਹਨ।
ਨੀਲਿਮਾ, ਆਈਏਐਸ (2008) ਨੂੰ ਸਕੱਤਰ, ਪਰਸੋਨਲ ਨਿਯੁਕਤ ਕੀਤਾ ਗਿਆ ਹੈ ਅਤੇ ਉਹ ਸਕੱਤਰ, ਵਿਜੀਲੈਂਸ ਦਾ ਵਾਧੂ ਚਾਰਜ ਵੀ ਸੰਭਾਲਣਗੇ। ਸਾਕਸ਼ੀ ਸਾਵਨੇ, ਆਈਏਐਸ (2014) ਨੂੰ ਸਪੈਸ਼ਲ ਸਕੱਤਰ, ਸਿਹਤ ਤੇ ਪਰਿਵਾਰ ਭਲਾਈ ਅਤੇ ਮਿਸ਼ਨ ਡਾਇਰੈਕਟਰ, ਨੈਸ਼ਨਲ ਹੈਲਥ ਮਿਸ਼ਨ ਪੰਜਾਬ ਵਜੋਂ ਜਾਰੀ ਰੱਖਿਆ ਗਿਆ ਹੈ, ਨਾਲ ਹੀ ਉਨ੍ਹਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਦੇ ਨੋਡਲ ਅਫ਼ਸਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਸੰਦੀਪ ਰਿਸ਼ੀ, ਆਈਏਐਸ (2015) ਨੂੰ ਹਾਊਸਿੰਗ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ ਚੀਫ ਐਡਮਿਨਿਸਟ੍ਰੇਟਰ, ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਜੀਮਾਡਾ) ਲਗਾਇਆ ਗਿਆ ਹੈ।
ਪਰਮਿੰਦਰ ਪਾਲ ਸਿੰਘ, ਆਈਏਐਸ (2016) ਨੂੰ ਸਪੈਸ਼ਲ ਸਕੱਤਰ, ਗ੍ਰਹਿ ਮਾਮਲੇ ਅਤੇ ਨੀਰੂ ਕਟਿਆਲ ਗੁਪਤਾ, ਆਈਏਐਸ (2016) ਨੂੰ ਚੀਫ ਐਡਮਿਨਿਸਟ੍ਰੇਟਰ, ਪੁਡਾ ਅਤੇ ਡਾਇਰੈਕਟਰ, ਟਾਊਨ ਐਂਡ ਕੰਟਰੀ ਪਲੈਨਿੰਗ ਦਾ ਚਾਰਜ ਸੌਂਪਿਆ ਗਿਆ ਹੈ। ਨਿਕਾਸ ਕੁਮਾਰ, ਆਈਏਐਸ (2020) ਨੂੰ ਕਮਿਸ਼ਨਰ, ਨਗਰ ਨਿਗਮ ਜਲੰਧਰ, ਸੋਨਮ, ਆਈਏਐਸ (2023) ਨੂੰ ਵਧੀਕ ਕਮਿਸ਼ਨਰ, ਕਰ-1, ਪਟਿਆਲਾ ਅਤੇ ਰਾਕੇਸ਼ ਕੁਮਾਰ ਮੀਣਾ, ਆਈਏਐਸ (2023) ਨੂੰ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ), ਹੁਸ਼ਿਆਰਪੁਰ ਵਜੋਂ ਤੈਨਾਤ ਕੀਤਾ ਗਿਆ ਹੈ।


More Stories
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।