Director : Manvir Singh Walia
Editor : Jatin Kumar Sahota
ਜਲੰਧਰ, 10 ਜੁਲਾਈ : Prime Punjab
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਮਾਲ ਹਲਕਾ ਧੌਲ ਖੁਰਦ, ਸਬ-ਰਜਿਸਟਰਾਰ ਦਫ਼ਤਰ ਮਲੌਦ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ *ਗੁਰਜੀਤ ਸਿੰਘ* ਨੂੰ 3500 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਵਿਜੀਲੈਂਸ ਰੇਂਜ ਲੁਧਿਆਣਾ ਦੀ ਟੀਮ ਵੱਲੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਕੀਤੀ ਗਈ।
ਜਾਣਕਾਰੀ ਅਨੁਸਾਰ ਪਿੰਡ ਧੌਲ ਖੁਰਦ ਦੇ ਇੱਕ ਨਿਵਾਸੀ ਨੇ ਵਿਜੀਲੈਂਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਦੇ ਮਾਪਿਆਂ ਦੀ 2016 ਵਿੱਚ ਮੌਤ ਹੋ ਗਈ ਸੀ ਅਤੇ ਉਨ੍ਹਾਂ ਦੀ ਮਾਂ ਦੇ ਨਾਮ 3-ਬਿਸਵੇ ਦਾ ਪਲਾਟ ਸੀ। ਇਸ ਪਲਾਟ ਦਾ ਵਿਰਾਸਤੀ ਇੰਤਕਾਲ ਸ਼ਿਕਾਇਤਕਰਤਾ ਅਤੇ ਉਸਦੇ ਛੇ ਭੈਣ-ਭਰਾਵਾਂ ਦੇ ਨਾਮ ਕਰਨਾ ਸੀ। ਇਸ ਕੰਮ ਲਈ ਸ਼ਿਕਾਇਤਕਰਤਾ ਨੇ ਸਾਰੇ ਦਸਤਾਵੇਜ਼ ਪਟਵਾਰੀ ਨੂੰ ਸੌਂਪ ਦਿੱਤੇ ਸਨ।
ਦੋਸ਼ ਹੈ ਕਿ ਪਟਵਾਰੀ ਗੁਰਜੀਤ ਸਿੰਘ ਨੇ ਇੰਤਕਾਲ ਕਰਨ ਬਦਲੇ ਪਹਿਲਾਂ 5000 ਰੁਪਏ ਦੀ ਮੰਗ ਕੀਤੀ। ਬਾਅਦ ਵਿੱਚ ਗੱਲਬਾਤ ਤੋਂ ਬਾਅਦ 3500 ਰੁਪਏ ਵਿੱਚ ਸੌਦਾ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਵੀ ਕਰ ਲਈ ਸੀ। ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ‘ਤੇ ਉਸਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕੀਤਾ।
ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਵਿਜੀਲੈਂਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਈ ਵੀ ਸਰਕਾਰੀ ਮੁਲਾਜ਼ਮ ਰਿਸ਼ਵਤ ਮੰਗੇ ਤਾਂ ਤੁਰੰਤ ਵਿਜੀਲੈਂਸ ਨੂੰ ਸੂਚਿਤ ਕੀਤਾ ਜਾਵੇ।

More Stories
ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: ਕੰਨਾਂ ਦੀਆਂ ਵਾਲੀਆਂ ਖੋਹਣ ਵਾਲੇ 2 ਸਨੈਚਰ ਗ੍ਰਿਫਤਾਰ, ਵਾਰਦਾਤ ‘ਚ ਵਰਤਿਆ ਮੋਟਰਸਾਈਕਲ ਬਰਾਮਦ।
ਜਲੰਧਰ ਪੁਲਿਸ ਦੀ ਵੱਡੀ ਸਫਲਤਾ: ਬਸਤੀ ਬਾਵਾ ਖੇਲ ਥਾਣੇ ਨੇ ਚੋਰੀ ਦੇ 2 ਦੋਸ਼ੀ ਗ੍ਰਿਫਤਾਰ, 8 ਮੋਬਾਈਲ ਅਤੇ 1 ਮੋਟਰਸਾਈਕਲ ਬਰਾਮਦ।
ਪਠਾਨਕੋਟ ਨਗਰ ਨਿਗਮ ਨੂੰ ਬੰਬ ਧਮਕੀ: 15 ਅਗਸਤ ਨੂੰ ਆਰਮੀ ਸਕੂਲ, ਕੈਂਟ ਅਤੇ ਕਮਿਸ਼ਨਰ ਦਫਤਰ ਉਡਾਉਣ ਦੀ ਈਮੇਲ।