Director : Manvir Singh Walia
Editor : Jatin Kumar Sahota
ਜਲੰਧਰ, 11 ਜੁਲਾਈ : Prime Punjab
ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਅਤੇ ਅਪਰਾਧਿਕ ਗਤੀਵਿਧੀਆਂ ਦੀ ਸਮੀਖਿਆ ਲਈ ਸੀਨੀਅਰ ਪੁਲਿਸ ਕਪਤਾਨ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐੱਸ. ਦੀ ਪ੍ਰਧਾਨਗੀ ਹੇਠ ਜਲੰਧਰ ਦਿਹਾਤੀ ਪੁਲਿਸ ਦੀ ਉੱਚ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਐੱਸ.ਪੀ. ਮੁਕੇਸ਼ ਕੁਮਾਰ, ਐੱਸ.ਪੀ. ਮਨਜੀਤ ਕੌਰ ਸਮੇਤ ਸਾਰੇ ਡੀ.ਐੱਸ.ਪੀ., ਐੱਸ.ਐੱਚ.ਓ. ਅਤੇ ਪੁਲਿਸ ਚੌਕੀ ਇੰਚਾਰਜ ਸ਼ਾਮਲ ਹੋਏ।
ਮੀਟਿੰਗ ਦੌਰਾਨ ਨਸ਼ਾ ਤਸਕਰੀ, ਗੈਂਗਸਟਰ ਨੈੱਟਵਰਕ ਅਤੇ ਭਗੌੜੇ ਅਪਰਾਧੀਆਂ ਵਿਰੁੱਧ ਚੱਲ ਰਹੀ ਕਾਰਵਾਈ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਐੱਸ.ਐੱਸ.ਪੀ. ਨੇ ਅਧਿਕਾਰੀਆਂ ਨੂੰ ਰੋਜ਼ਾਨਾ ਸਪੈਸ਼ਲ ਨਾਕਾਬੰਦੀ, ਨਾਈਟ ਡੋਮੀਨੇਸ਼ਨ, ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਆਧੁਨਿਕ ਨਿਗਰਾਨੀ ਪ੍ਰਣਾਲੀਆਂ ਦੀ ਵਰਤੋਂ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਨਾਲ ਹੀ ਜ਼ਮਾਨਤ ‘ਤੇ ਰਿਹਾਅ ਵਿਅਕਤੀਆਂ ਦੀ ਨਿਯਮਤ ਤਸਦੀਕ ਕਰਨ ਲਈ ਵੀ ਕਿਹਾ ਗਿਆ।
ਸਮਾਜਿਕ ਸਹਿਯੋਗ ਵਧਾਉਣ ‘ਤੇ ਜ਼ੋਰ ਦਿੰਦਿਆਂ ਐੱਸ.ਐੱਸ.ਪੀ. ਨੇ ਸਾਰੇ ਇਲਾਕਿਆਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਦੀਆਂ ਨਿਯਮਤ ਮੀਟਿੰਗਾਂ ਕਰਵਾਉਣ ਅਤੇ ਪਬਲਿਕ ਸੇਫਟੀ ਫਰਸਟ ਪਹਿਲਕਦਮੀ ਰਾਹੀਂ ਕਮਿਊਨਿਟੀ ਪੁਲਿਸਿੰਗ ਮਜ਼ਬੂਤ ਕਰਨ ਦੇ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਅਪਰਾਧਿਕ ਮਾਮਲਿਆਂ ਦੀ ਐੱਫ.ਆਈ.ਆਰ. ਤੋਂ ਲੈ ਕੇ ਜਾਂਚ ਅਤੇ ਨਿਪਟਾਰੇ ਤੱਕ ਦੀ ਪ੍ਰਕਿਰਿਆ ਸਮੇਂ ਸਿਰ ਪੂਰੀ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਸੜਕ ਸੁਰੱਖਿਆ ਦੇ ਮੱਦੇਨਜ਼ਰ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ, ਨਿਯਮ ਤੋੜਨ ਵਾਲਿਆਂ ਦੇ ਚਲਾਨ ਕਰਨ, ਵਾਹਨ ਇੰਪਾਊਂਡ ਕਰਨ ਅਤੇ ਦੋਪਹੀਆ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਗਏ। ਐੱਸ.ਐੱਸ.ਪੀ. ਨੇ ਗਜ਼ਟਿਡ ਅਧਿਕਾਰੀਆਂ ਨੂੰ ਸਬ-ਡਿਵੀਜ਼ਨ ਪੱਧਰ ‘ਤੇ ਵੈਲਫੇਅਰ ਮੀਟਿੰਗਾਂ ਕਰਨ ਅਤੇ ਜ਼ਿਲ੍ਹੇ ਵਿੱਚ ਪਾਰਦਰਸ਼ੀ ਤੇ ਨਤੀਜਾ-ਕੇਂਦਰਿਤ ਪੁਲਿਸਿੰਗ ਯਕੀਨੀ ਬਣਾਉਣ ਲਈ ਵੀ ਕਿਹਾ।





More Stories
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।