ਜਲੰਧਰ, 12 ਜੁਲਾਈ : Prime Punjab
ਅਮਰੀਕਾ ਦੇ ਜਾਰਜੀਆ ਰਾਜ ‘ਚ ਭਾਰਤੀ ਅਮਰੀਕੀ ਪਰਿਵਾਰ ‘ਚ ਗੋਲੀਬਾਰੀ ਹੋਈ। 56 ਸਾਲਾ ਕਿਰਕ ਰਿਜ਼ੇਨ ਨੇ ਆਪਣੀ ਪਤਨੀ ਸ਼ੀਤਲ ਰਿਜ਼ੇਨ ਦਾ ਕਤਲ ਕਰ ਦਿੱਤਾ ਅਤੇ ਬੇਟੇ ਜੇਸਨ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ। ਘਟਨਾ ਅਟਲਾਂਟਾ ਨੇੜੇ ਸਮਿਰਨਾ ਦੇ ਇਕ ਘਰ ‘ਚ ਵਾਪਰੀ।
ਪੁਲਸ ਮੁਤਾਬਕ ਸ਼ੀਤਲ ਘਰ ਦੇ ਅੰਦਰ ਮ੍ਰਿਤਕ ਮਿਲੀ ਜਦਕਿ ਜੇਸਨ ਬਾਹਰ ਜ਼ਖਮੀ ਹਾਲਤ ‘ਚ ਪਿਆ ਸੀ। ਉਸਨੂੰ ਹਸਪਤਾਲ ਲਿਜਾਇਆ ਗਿਆ ਹੈ। ਆਰੋਪੀ ਕਿਰਕ ਨੂੰ ਪੁਲਸ ਨੇ ਤੁਰੰਤ ਗ੍ਰਿਫ਼ਤਾਰ ਕਰ ਲਿਆ ਹੈ।
ਮਾਮਲੇ ‘ਚ ਕਤਲ, ਹਮਲਾ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ। ਮੁਲਜ਼ਮ ਕੋਬ ਕਾਊਂਟੀ ਜੇਲ੍ਹ ‘ਚ ਬੰਦ ਹੈ। ਪੁਲਸ ਦਾ ਕਹਿਣਾ ਹੈ ਕਿ ਕਤਲ ਦਾ ਮਕਸਦ ਅਜੇ ਸਪੱਸ਼ਟ ਨਹੀਂ ਹੋਇਆ ਅਤੇ ਜਾਂਚ ਜਾਰੀ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।