Director : Manvir Singh Walia
Editor : Jatin Kumar Sahota
ਜਲੰਧਰ/ ਤਰਨਤਾਰਨ , 12 ਜੁਲਾਈ : Prime Punjab
ਸਰਹੱਦੀ ਜ਼ਿਲ੍ਹਾ ਤਰਨਤਾਰਨ ਦੇ ਥਾਣਾ ਵਲਟੋਹਾ ਖੇਤਰ ‘ਚ ਪੁਲਿਸ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਸੁੱਟੀ ਗਈ 10 ਕਿਲੋ 900 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬੀਤੀ ਦੇਰ ਰਾਤ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਲਾਖਣਾ ਦੀਆਂ ਬਹਿਕਾਂ ਨੇੜੇ ਡਰੋਨ ਰਾਹੀਂ ਕੁਝ ਪੈਕਟ ਸੁੱਟੇ ਗਏ ਹਨ। ਇਸ ਤੋਂ ਬਾਅਦ ਥਾਣਾ ਮੁਖੀ SI ਵਿਪਨ ਕੁਮਾਰ ਨੇ BSF ਦੇ ਜਵਾਨਾਂ ਨਾਲ ਮਿਲ ਕੇ ਖੇਤਾਂ ‘ਚ ਸਰਚ ਆਪ੍ਰੇਸ਼ਨ ਚਲਾਇਆ।
ਤਲਾਸ਼ੀ ਦੌਰਾਨ ਖੇਤਾਂ ‘ਚੋਂ 1 ਪਲਾਸਟਿਕ ਦਾ ਬੋਰਾ ਅਤੇ ਕੁਝ ਖੁੱਲ੍ਹੇ ਪੈਕਟ ਬਰਾਮਦ ਹੋਏ। ਜਾਂਚ ‘ਤੇ ਇਨ੍ਹਾਂ ‘ਚੋਂ ਕੁੱਲ 10.9 ਕਿਲੋ ਹੈਰੋਇਨ ਨਿਕਲੀ। ਬਰਾਮਦ ਨਸ਼ੇ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਕਰੀਬ 55 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੇ ਹੈਰੋਇਨ ਕਬਜ਼ੇ ‘ਚ ਲੈ ਲਈ ਹੈ।
ਇਸ ਸਬੰਧ ‘ਚ ਥਾਣਾ ਵਲਟੋਹਾ ‘ਚ ਅਣਪਛਾਤੇ ਤਸਕਰਾਂ ਖਿਲਾਫ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਤਸਕਰਾਂ ਦੀ ਇਹ ਵੱਡੀ ਸਾਜ਼ਿਸ਼ ਸੀ ਜਿਸਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ ਗਿਆ। ਹੁਣ ਪੁਲਿਸ ਇਹ ਪਤਾ ਲਗਾ ਰਹੀ ਹੈ ਕਿ ਖੇਪ ਲੈਣ ਕੌਣ ਆਉਣਾ ਸੀ ਅਤੇ ਇਸ ਨੈੱਟਵਰਕ ‘ਚ ਹੋਰ ਕੌਣ-ਕੌਣ ਸ਼ਾਮਲ ਹਨ।


More Stories
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।