ਜਲੰਧਰ, 13 ਜੁਲਾਈ : Prime Punjab
ਸ਼ਾਹਕੋਟ ਪੁਲਿਸ ਨੇ ਪੰਜਾਬ ਪੁਲਿਸ ‘ਚ ਭਰਤੀ ਕਰਵਾਉਣ ਦੇ ਨਾਂ ‘ਤੇ 31.50 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਫਰਜ਼ੀ IPS ਅਧਿਕਾਰੀ ਨੂੰ ਉਸਦੀ ਪਤਨੀ ਅਤੇ ਪਿਤਾ ਸਮੇਤ ਗ੍ਰਿਫ਼ਤਾਰ ਕੀਤਾ ਹੈ। DSP ਸ਼ਾਹਕੋਟ ਸਰਵਣ ਸਿੰਘ ਬੱਲ ਨੇ ਦੱਸਿਆ ਕਿ ਮੁੱਖ ਮੁਲਜ਼ਮ ਅਨਮੋਲ ਰਤਨ ਨੇ ਆਪਣੇ ਆਪ ਨੂੰ IPS ਅਧਿਕਾਰੀ ਦੱਸ ਕੇ ਲੋਕਾਂ ਨੂੰ ਠੱਗਿਆ।
ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਪੰਜਾਬ ਪੁਲਿਸ ‘ਚ DSP, ਇੰਸਪੈਕਟਰ ਅਤੇ ਹੈੱਡ ਕਾਂਸਟੇਬਲ ਦੀ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ 31.50 ਲੱਖ ਰੁਪਏ ਲਏ। ਜਾਂਚ ਦੌਰਾਨ ਮੁਲਜ਼ਮ ਦੇ ਪਿਤਾ ਬਲਵਿੰਦਰ ਸਿੰਘ ਅਤੇ ਪਤਨੀ ਮਨਦੀਪ ਕੌਰ ਦੀ ਸ਼ਮੂਲੀਅਤ ਵੀ ਸਾਹਮਣੇ ਆਈ, ਜਿਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।
ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਲੈਪਟਾਪ, ਇੱਕ ਮੋਬਾਈਲ ਫੋਨ, ਇੱਕ ਫਰਜ਼ੀ ਪਛਾਣ ਪੱਤਰ ਅਤੇ ਜਾਅਲੀ ਦਸਤਾਵੇਜ਼ ਬਰਾਮਦ ਕੀਤੇ ਹਨ। ਇਸ ਸਬੰਧ ‘ਚ ਥਾਣਾ ਸ਼ਾਹਕੋਟ ‘ਚ 17 ਜੁਲਾਈ 2025 ਨੂੰ FIR ਨੰਬਰ 164 BNS ਦੀਆਂ ਧਾਰਾਵਾਂ 316(2), 318(4), 336(2), 336(3), 338 ਅਤੇ 340(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
DSP ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹੋਰ ਪੀੜਤਾਂ ਦਾ ਪਤਾ ਲਗਾਇਆ ਜਾ ਸਕੇ ਅਤੇ ਮੁਲਜ਼ਮਾਂ ਦੇ ਸਾਥੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਸਕੇ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਭਰਤੀ ਦੇ ਨਾਂ ‘ਤੇ ਕਿਸੇ ਵੀ ਤਰ੍ਹਾਂ ਦੇ ਲਾਲਚ ‘ਚ ਨਾ ਆਉਣ ਅਤੇ ਅਜਿਹੇ ਮਾਮਲਿਆਂ ਦੀ ਤੁਰੰਤ ਸੂਚਨਾ ਪੁਲਿਸ ਨੂੰ ਦੇਣ।


More Stories
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।