Director : Manvir Singh Walia
Editor : Jatin Kumar Sahota
ਜਲੰਧਰ, 13ਜੁਲਾਈ : Prime Punjab
ਥਾਈਲੈਂਡ ਦੇ ਬੈਂਕਾਕ ‘ਚ ਇੱਕ ਪੱਬ ‘ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਨੇ ਵੱਡਾ ਕਹਿਰ ਢਾਹਿਆ। ਐਤਵਾਰ ਰਾਤ ਰੋਂਗ ਬੀਅਰ ਪੱਬ ‘ਚ ਸਟੇਜ ਨੇੜੇ ਸਰਕਟ ਬ੍ਰੇਕਰ ਤੋਂ ਧੂੰਆਂ ਨਿਕਲਣ ਤੋਂ ਬਾਅਦ ਧਮਾਕਾ ਹੋਇਆ। ਇਸ ਹਾਦਸੇ ‘ਚ 30 ਲੋਕਾਂ ਦੀ ਮੌਤ ਹੋ ਗਈ ਜਦਕਿ 63 ਜ਼ਖਮੀ ਹਨ, ਜਿਨ੍ਹਾਂ ‘ਚੋਂ 22 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਅਧਿਕਾਰੀਆਂ ਮੁਤਾਬਕ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਲੋਕਾਂ ਨੂੰ ਬਾਹਰ ਨਿਕਲਣ ਦਾ ਮੌਕਾ ਹੀ ਨਹੀਂ ਮਿਲਿਆ। ਪੱਬ ‘ਚ 300 ਲੋਕਾਂ ਦੀ ਸਮਰੱਥਾ ਅਤੇ 4 ਐਗਜ਼ਿਟ ਹੋਣ ਦੇ ਬਾਵਜੂਦ ਜ਼ਿਆਦਾਤਰ ਲੋਕ ਧੂੰਆਂ ਸਾਹ ‘ਚ ਜਾਣ ਕਾਰਨ ਮਾਰੇ ਗਏ। ਕੁਝ ਲਾਸ਼ਾਂ ਬਾਥਰੂਮਾਂ ‘ਚੋਂ ਵੀ ਮਿਲੀਆਂ ਹਨ।
ਪ੍ਰਧਾਨ ਮੰਤਰੀ ਅਨੁਤਿਨ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਹਨ। ਇਸ ਘਟਨਾ ਤੋਂ ਬਾਅਦ ਅਧਿਕਾਰੀਆਂ ਨੇ ਸਾਰੇ ਨਾਈਟ ਕਲੱਬਾਂ ਅਤੇ ਪੱਬਾਂ ‘ਚ ਫਾਇਰ ਸੇਫਟੀ ਦੇ ਨਿਯਮਾਂ ਦੀ ਸਖਤੀ ਨਾਲ ਜਾਂਚ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।