Director : Manvir Singh Walia
Editor : Jatin Kumar Sahota
ਜਲੰਧਰ, 13 ਜੁਲਾਈ : Prime Punjab
ਮੋਗਾ-ਕੋਟਕਪੂਰਾ ਰੋਡ ‘ਤੇ ਦੇਰ ਰਾਤ ਇੱਕ ਭਿਆਨਕ ਸੜਕ ਹਾਦਸੇ ‘ਚ ਪਿੰਡ ਸਿੰਘਾਂਵਾਲਾ ਨਿਵਾਸੀ 28 ਸਾਲਾ ਵਿੱਕੀ ਸਿੰਘ ਦੀ ਮੌਤ ਹੋ ਗਈ। ਵਿੱਕੀ ਮੋਟਰਸਾਈਕਲ ‘ਤੇ ਆਪਣੇ ਸਹੁਰੇ ਘਰ ਤੋਂ ਵਾਪਸ ਆ ਰਿਹਾ ਸੀ ਜਦੋਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਮ੍ਰਿਤਕ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਉਸ ਦੀ ਪਤਨੀ ਨੇ ਤਿੰਨ ਦਿਨ ਪਹਿਲਾਂ ਹੀ ਧੀ ਨੂੰ ਜਨਮ ਦਿੱਤਾ ਸੀ। ਇਸ ਤੋਂ ਪਹਿਲਾਂ ਉਸ ਦੇ ਇੱਕ ਪੁੱਤਰ ਅਤੇ ਇੱਕ ਧੀ ਹੈ। ਕੁਝ ਦਿਨ ਪਹਿਲਾਂ ਹੀ ਉਸ ਦੇ ਪਿਤਾ ਦਾ ਵੀ ਦੇਹਾਂਤ ਹੋ ਚੁੱਕਾ ਸੀ।
ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ। ਥਾਣਾ ਚੜਿੱਕ ਪੁਲਿਸ ਹਾਦਸੇ ਵਾਲੀ ਥਾਂ ਦੇ CCTV ਕੈਮਰੇ ਚੈੱਕ ਕਰ ਰਹੀ ਹੈ। ਮਾਮਲੇ ਦੀ ਜਾਂਚ ਜਾਰੀ ਹੈ।
RIP 🙏


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।