Director : Manvir Singh Walia
Editor : Jatin kumar Sahota
ਜਲੰਧਰ, 13 ਜੁਲਾਈ : Prime Punjab
PM ਮੋਦੀ ਦੇ ਪੰਜਾਬ ਦੌਰੇ ਤੋਂ ਠੀਕ ਪਹਿਲਾਂ ਮਿਲੀ ਬੰਬ ਧਮਕੀ ਨੇ ਸੁਰੱਖਿਆ ਮਸ਼ੀਨਰੀ ਨੂੰ ਹਿਲਾ ਦਿੱਤਾ ਹੈ। ਈ-ਮੇਲ ‘ਚ ਨਾ ਸਿਰਫ ਚੰਡੀਗੜ੍ਹ ਅਤੇ ਜਲੰਧਰ ਦੇ ਸਕੂਲਾਂ ਤੇ ਰੇਲਵੇ ਸਟੇਸ਼ਨਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਹੈ, ਸਗੋਂ ਇਸ ‘ਚ ਸਿਆਸੀ ਸੰਦੇਸ਼ ਵੀ ਦਿੱਤਾ ਗਿਆ ਹੈ। ਭੇਜਣ ਵਾਲੇ ਨੇ ਕਿਸਾਨਾਂ, ਸ਼ਹੀਦ ਖਾਲੜਾ ਅਤੇ ਨਿੱਝਰ ਦਾ ਜ਼ਿਕਰ ਕਰਦੇ ਹੋਏ ਲੋਕਾਂ ਨੂੰ PM ਦੀ ਰੈਲੀ ਤੋਂ ਦੂਰ ਰਹਿਣ ਲਈ ਕਿਹਾ।
ਧਮਕੀ ਦੀ ਗੰਭੀਰਤਾ ਉਦੋਂ ਹੋਰ ਵਧ ਗਈ ਜਦੋਂ ਈ-ਮੇਲ ‘ਚ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਨੂੰ ਦਿਲਜੀਤ ਦੋਸਾਂਝ ‘ਤੇ ਬਿਆਨ ਦੇਣ ਕਾਰਨ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਈ-ਮੇਲ ‘ਚ “ਖਾਲਿਸਤਾਨ ਨੈਸ਼ਨਲ ਆਰਮੀ” ਦਾ ਨਾਂ ਅਤੇ ਕਈ ਲੋਕਾਂ ਦੇ ਨਾਂ ਲਿਖੇ ਗਏ ਹਨ।
17 ਜੁਲਾਈ ਨੂੰ PM ਮੋਦੀ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ‘ਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਇਸ ਦੇ ਮੱਦੇਨਜ਼ਰ ਸਾਰੇ ਸ਼ਹਿਰਾਂ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਜਾਂਚ ਏਜੰਸੀਆਂ ਈ-ਮੇਲ ਭੇਜਣ ਵਾਲੇ ਦੀ ਆਈ.ਪੀ. ਲੋਕੇਸ਼ਨ ਟਰੇਸ ਕਰਨ ‘ਚ ਜੁਟੀਆਂ ਹੋਈਆਂ ਹਨ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।