Director : Manvir Singh Walia
Editor : Jatin Kumar Sahota
ਜਲੰਧਰ, 15 ਜੁਲਾਈ : Prime Punjab
ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੇ ਜਾਂਦੇ ਮਨਮਰਜ਼ੀ ਦੇ ਫੀਸ ਵਾਧੇ ‘ਤੇ ਰੋਕ ਲਗਾ ਦਿੱਤੀ ਹੈ। ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਦੱਸਿਆ ਕਿ “ਪੰਜਾਬ ਗੈਰ-ਸਹਾਇਤਾ ਪ੍ਰਾਪਤ ਸਿੱਖਿਆ ਸੰਸਥਾਵਾਂ ਦੀ ਫੀਸ ਨਿਯਮ (ਸੋਧ) ਆਰਡੀਨੈਂਸ, 2026” ਨੂੰ ਰਾਜਪਾਲ ਦੀ ਮਨਜ਼ੂਰੀ ਮਿਲ ਗਈ ਹੈ। ਹੁਣ ਸੂਬੇ ਦਾ ਕੋਈ ਵੀ ਪ੍ਰਾਈਵੇਟ ਸਕੂਲ 5 ਫ਼ੀਸਦੀ ਤੋਂ ਵੱਧ ਫੀਸ ਵਿੱਚ ਵਾਧਾ ਨਹੀਂ ਕਰ ਸਕੇਗਾ।
ਸ. ਰੌੜੀ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਮਾਪੇ ਸਕੂਲਾਂ ਦੀਆਂ ਵਧਦੀਆਂ ਫੀਸਾਂ ਕਾਰਨ ਆਰਥਿਕ ਦਬਾਅ ਹੇਠ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਦੀ ਇਸ ਜਾਇਜ਼ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਇਤਿਹਾਸਕ ਫੈਸਲਾ ਲਿਆ ਹੈ। ਇਸ ਆਰਡੀਨੈਂਸ ਨਾਲ ਸੂਬੇ ਦੇ ਲੱਖਾਂ ਮਾਪਿਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਸਿੱਖਿਆ ਖੇਤਰ ਵਿੱਚ ਪਾਰਦਰਸ਼ਤਾ ਆਵੇਗੀ।
ਡਿਪਟੀ ਸਪੀਕਰ ਨੇ ਕਿਹਾ ਕਿ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ ਬਲਕਿ ਹਰ ਬੱਚੇ ਦਾ ਅਧਿਕਾਰ ਮੰਨਦੀ ਹੈ। ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸਕੂਲ ਆਫ਼ ਐਮੀਨੈਂਸ ਸ਼ੁਰੂ ਕਰਨ ਤੋਂ ਬਾਅਦ ਹੁਣ ਪ੍ਰਾਈਵੇਟ ਸਕੂਲਾਂ ਦੀ ਫੀਸ ਨੂੰ ਨਿਯਮਾਂ ਵਿੱਚ ਬੰਨ੍ਹ ਕੇ ਸਰਕਾਰ ਨੇ ਆਪਣੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਆਰਡੀਨੈਂਸ ਸਿੱਖਿਆ ਦੇ ਖੇਤਰ ਵਿੱਚ ਮੀਲ ਪੱਥਰ ਸਾਬਤ ਹੋਵੇਗਾ।

More Stories
ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: ਕੰਨਾਂ ਦੀਆਂ ਵਾਲੀਆਂ ਖੋਹਣ ਵਾਲੇ 2 ਸਨੈਚਰ ਗ੍ਰਿਫਤਾਰ, ਵਾਰਦਾਤ ‘ਚ ਵਰਤਿਆ ਮੋਟਰਸਾਈਕਲ ਬਰਾਮਦ।
ਜਲੰਧਰ ਪੁਲਿਸ ਦੀ ਵੱਡੀ ਸਫਲਤਾ: ਬਸਤੀ ਬਾਵਾ ਖੇਲ ਥਾਣੇ ਨੇ ਚੋਰੀ ਦੇ 2 ਦੋਸ਼ੀ ਗ੍ਰਿਫਤਾਰ, 8 ਮੋਬਾਈਲ ਅਤੇ 1 ਮੋਟਰਸਾਈਕਲ ਬਰਾਮਦ।
ਪਠਾਨਕੋਟ ਨਗਰ ਨਿਗਮ ਨੂੰ ਬੰਬ ਧਮਕੀ: 15 ਅਗਸਤ ਨੂੰ ਆਰਮੀ ਸਕੂਲ, ਕੈਂਟ ਅਤੇ ਕਮਿਸ਼ਨਰ ਦਫਤਰ ਉਡਾਉਣ ਦੀ ਈਮੇਲ।