Director : Manvir Singh Walia
Editor : Jatin Kumar Sahota
ਜਲੰਧਰ, 15 ਜੁਲਾਈ : Prime Punjab
ਹੁਸ਼ਿਆਰਪੁਰ ਦੇ ਟਾਂਡਾ ਨੇੜਲੇ ਪਿੰਡ ਬੱਸੀ ਜਲਾਲ ਵਿੱਚ ਅਵਾਰਾ ਕੁੱਤਿਆਂ ਦੇ ਹਮਲੇ ਵਿੱਚ 4 ਸਾਲਾ ਬੱਚੀ ਗੁਨਗੁਣ ਦੀ ਮੌਤ ਹੋ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬੱਚੀ ਦਾ ਪਰਿਵਾਰ ਨੇੜਲੇ ਪਿੰਡ ਵਿੱਚ ਝੋਨਾ ਲਗਾਉਣ ਲਈ ਗਿਆ ਹੋਇਆ ਸੀ। ਗੁਨਗੁਣ ਇੱਕ ਦਰੱਖਤ ਹੇਠਾਂ ਸੁੱਤੀ ਹੋਈ ਸੀ।
ਪਰਿਵਾਰਕ ਮੈਂਬਰਾਂ ਮੁਤਾਬਕ ਅਚਾਨਕ ਕੁੱਤਿਆਂ ਦੇ ਝੁੰਡ ਨੇ ਬੱਚੀ ‘ਤੇ ਹਮਲਾ ਕਰ ਦਿੱਤਾ। ਚੀਕਾਂ ਸੁਣ ਕੇ ਮਾਂ ਦੌੜੀ ਤਾਂ ਕੁੱਤੇ ਉਸਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਚੁੱਕੇ ਸਨ। ਬੱਚੀ ਦੇ ਸਰੀਰ ‘ਤੇ ਕਈ ਡੂੰਘੇ ਜ਼ਖਮ ਸਨ ਅਤੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੁਨਗੁਣ ਪਰਿਵਾਰ ਦੀ ਇਕਲੌਤੀ ਧੀ ਸੀ।
ਇਸ ਦਰਦਨਾਕ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿੰਡਾਂ ਅਤੇ ਖੇਤਾਂ ਵਿੱਚ ਵਧ ਰਹੇ ਅਵਾਰਾ ਕੁੱਤਿਆਂ ‘ਤੇ ਤੁਰੰਤ ਕਾਬੂ ਪਾਇਆ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸੇ ਨਾ ਹੋਣ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।