Director : Manvir Singh Walia
Editor : Jatin Kumar Sahota
ਜਲੰਧਰ, 16 ਜੁਲਾਈ : Prime Punjab
ਅੰਮ੍ਰਿਤਸਰ – ਮਜੀਠਾ ਹਲਕੇ ‘ਚ ਸੰਦੀਪ ਸਿੰਘ ਨਾਮ ਦੇ ਨੌਜਵਾਨ ਦੀ ਅੱਗ ਨਾਲ ਹੋਈ ਮੌਤ ਦਾ ਮਾਮਲਾ ਹੁਣ ਕਤਲ ਦਾ ਰੂਪ ਲੈ ਚੁੱਕਾ ਹੈ। ਪੁਲਸ ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਸੰਦੀਪ ਦਾ ਕਤਲ ਕਰਕੇ ਲਾਸ਼ ਨੂੰ ਪੈਟਰੋਲ ਨਾਲ ਸਾੜਨ ਦੀ ਕੋਸ਼ਿਸ਼ ਕੀਤੀ ਗਈ। ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ ਮਜੀਠਾ ਪੁਲਸ ਨੇ ਰਾਜਵਿੰਦਰ ਕੌਰ ਉਰਫ਼ ਰਾਜ ਅਤੇ ਉਸਦੇ ਪਰਿਵਾਰਕ ਮੈਂਬਰਾਂ ਖਿਲਾਫ ਐਫ.ਆਈ.ਆਰ ਦਰਜ ਕਰ ਲਈ ਹੈ।
ਥਾਣਾ ਮੁੱਖੀ ਇੰਸਪੈਕਟਰ ਕਰਮਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਸਵੇਰੇ 8 ਵਜੇ ਇੱਕ ਔਰਤ ਸੰਦੀਪ ਦੇ ਘਰ ਆਈ ਸੀ ਅਤੇ ਫੋਨ ਨਾ ਚੁੱਕਣ ‘ਤੇ ਉਸਨੂੰ ਸਾੜ ਦੇਣ ਦੀ ਧਮਕੀ ਦਿੱਤੀ ਸੀ। ਦੁਪਹਿਰ 12:30 ਵਜੇ ਸੰਦੀਪ ਨੇ ਭਰਾ ਨੂੰ ਫੋਨ ‘ਤੇ ਦੱਸਿਆ ਕਿ ਉਹ ਉਸੇ ਔਰਤ ਦੇ ਘਰ ਖਾਸਾ ਪੱਤੀ ਜਾ ਰਿਹਾ ਹੈ। ਉਸਨੇ ਕਿਹਾ ਸੀ ਕਿ ਜੇ ਉਹ ਵਾਪਸ ਨਾ ਆਵੇ ਤਾਂ ਉਸ ਔਰਤ ਅਤੇ ਪਰਿਵਾਰ ਜ਼ਿੰਮੇਵਾਰ ਹੋਣਗੇ।
ਪੁਲਸ ਮੁਤਾਬਕ ਮੁਲਜ਼ਮਾਂ ਨੇ ਸੰਦੀਪ ਨੂੰ ਘਰ ਬੁਲਾ ਕੇ ਕਤਲ ਕੀਤਾ ਅਤੇ ਫਿਰ ਲਾਸ਼ ਨੂੰ ਠਿਕਾਣੇ ਲਾਉਣ ਲਈ ਅੱਗ ਲਗਾ ਦਿੱਤੀ। ਇਸ ਮਾਮਲੇ ‘ਚ ਲੜਕੀ, ਉਸਦੀ ਮਾਂ ਅਤੇ ਚਚੇਰੇ ਭਰਾ ਖਿਲਾਫ BNS ਦੀ ਧਾਰਾ 103, 238, 61(2) ਤਹਿਤ ਕੇਸ ਦਰਜ ਕਰਕੇ ਜਾਂਚ ਜਾਰੀ ਹੈ।

More Stories
ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: ਕੰਨਾਂ ਦੀਆਂ ਵਾਲੀਆਂ ਖੋਹਣ ਵਾਲੇ 2 ਸਨੈਚਰ ਗ੍ਰਿਫਤਾਰ, ਵਾਰਦਾਤ ‘ਚ ਵਰਤਿਆ ਮੋਟਰਸਾਈਕਲ ਬਰਾਮਦ।
ਜਲੰਧਰ ਪੁਲਿਸ ਦੀ ਵੱਡੀ ਸਫਲਤਾ: ਬਸਤੀ ਬਾਵਾ ਖੇਲ ਥਾਣੇ ਨੇ ਚੋਰੀ ਦੇ 2 ਦੋਸ਼ੀ ਗ੍ਰਿਫਤਾਰ, 8 ਮੋਬਾਈਲ ਅਤੇ 1 ਮੋਟਰਸਾਈਕਲ ਬਰਾਮਦ।
ਪਠਾਨਕੋਟ ਨਗਰ ਨਿਗਮ ਨੂੰ ਬੰਬ ਧਮਕੀ: 15 ਅਗਸਤ ਨੂੰ ਆਰਮੀ ਸਕੂਲ, ਕੈਂਟ ਅਤੇ ਕਮਿਸ਼ਨਰ ਦਫਤਰ ਉਡਾਉਣ ਦੀ ਈਮੇਲ।