Director : Manvir Singh Walia
Editor : Jatin Kumar Sahota
ਜਲੰਧਰ, 22 ਜੁਲਾਈ : Prime Punjab
ਜਲੰਧਰ ਦਿਹਾਤੀ ਪੁਲਿਸ ਨੇ ਨਾਜਾਇਜ਼ ਅਸਲਾ ਤਸਕਰੀ ਕਰਨ ਵਾਲੇ ਇੱਕ ਵੱਡੇ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਪੀ. ਵਿਨੀਤ ਆਹਲਾਵਤ ਤੇ ਡੀ.ਐਸ.ਪੀ. ਭਾਰਤ ਮਸੀਹ ਲੱਧੜ ਦੀ ਨਿਗਰਾਨੀ ਹੇਠ ਥਾਣਾ ਫਿਲੌਰ ਦੀ ਟੀਮ ਨੇ 21 ਜੁਲਾਈ 2026 ਨੂੰ ਸਤਲੁਜ ਪੁਲ ‘ਤੇ ਹਾਈ-ਟੈਕ ਨਾਕੇ ਦੌਰਾਨ 6 ਮੁਲਜ਼ਮਾਂ ਨੂੰ ਕਾਬੂ ਕੀਤਾ। ਮੁਲਜ਼ਮ ਸਵਿਫਟ ਕਾਰ ਨੰਬਰ PB-02-ER-2316 ਵਿੱਚ ਸਵਾਰ ਸਨ।
ਪੁਲਿਸ ਨੇ ਮੁਲਜ਼ਮਾਂ ਕੋਲੋਂ *ਇੱਕ .30 ਬੋਰ ਪਿਸਤੌਲ, ਇੱਕ ਮੈਗਜ਼ੀਨ ਅਤੇ .30 ਬੋਰ ਦੇ 3 ਜਿੰਦਾ ਕਾਰਤੂਸ* ਬਰਾਮਦ ਕੀਤੇ ਹਨ। ਇਸ ਸਬੰਧੀ ਥਾਣਾ ਫਿਲੌਰ ਵਿਖੇ ਐੱਫ.ਆਈ.ਆਰ. ਨੰਬਰ 205, ਮਿਤੀ 21.07.2026 ਆਰਮਜ਼ ਐਕਟ ਦੀਆਂ ਧਾਰਾਵਾਂ 25, 54 ਅਤੇ 59 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਮਹਿਕਪ੍ਰੀਤ ਉਰਫ਼ ਰੋਹਿਤ, ਕਰਨਦੀਪ ਸਿੰਘ ਉਰਫ਼ ਕਰਨ, ਰੌਬਿਨਪ੍ਰੀਤ ਸਿੰਘ, ਰਾਜੇਸ਼ਵਰ ਸਿੰਘ, ਮਨਜੀਤ ਸਿੰਘ ਅਤੇ ਨਿਖਿਲ ਵਜੋਂ ਹੋਈ ਹੈ। ਇਹ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਰਹਿਣ ਵਾਲੇ ਹਨ।
ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਹ ਵੱਖ-ਵੱਖ ਸੰਪਰਕਾਂ ਰਾਹੀਂ ਘੱਟ ਕੀਮਤ ‘ਤੇ ਨਾਜਾਇਜ਼ ਹਥਿਆਰ ਖਰੀਦ ਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਮਹਿੰਗੇ ਭਾਅ ‘ਤੇ ਸਪਲਾਈ ਕਰਦੇ ਸਨ। ਜਾਂਚ ਵਿੱਚ ਸਾਹਮਣੇ ਆਇਆ ਕਿ ਬਰਾਮਦ ਕੀਤਾ ਗਿਆ ਹਥਿਆਰ ਫਿਲੌਰ ਇਲਾਕੇ ਵਿੱਚ ਸਪਲਾਈ ਕੀਤਾ ਜਾਣਾ ਸੀ, ਪਰ ਪੁਲਿਸ ਨੇ ਸਮੇਂ ਸਿਰ ਨਾਕਾਬੰਦੀ ਕਰਕੇ ਵੱਡੀ ਵਾਰਦਾਤ ਨੂੰ ਟਾਲ ਦਿੱਤਾ।
ਸਾਰੇ 6 ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਹੁਣ ਬਰਾਮਦ ਅਸਲੇ ਦੇ ਸਰੋਤ ਅਤੇ ਇਸ ਤਸਕਰੀ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਹੋਰ ਗ੍ਰਿਫ਼ਤਾਰੀਆਂ ਅਤੇ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਜਲੰਧਰ ਦਿਹਾਤੀ ਪੁਲਿਸ ਨੇ ਕਿਹਾ ਕਿ ਅਜਿਹੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।

More Stories
ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: ਕੰਨਾਂ ਦੀਆਂ ਵਾਲੀਆਂ ਖੋਹਣ ਵਾਲੇ 2 ਸਨੈਚਰ ਗ੍ਰਿਫਤਾਰ, ਵਾਰਦਾਤ ‘ਚ ਵਰਤਿਆ ਮੋਟਰਸਾਈਕਲ ਬਰਾਮਦ।
ਜਲੰਧਰ ਪੁਲਿਸ ਦੀ ਵੱਡੀ ਸਫਲਤਾ: ਬਸਤੀ ਬਾਵਾ ਖੇਲ ਥਾਣੇ ਨੇ ਚੋਰੀ ਦੇ 2 ਦੋਸ਼ੀ ਗ੍ਰਿਫਤਾਰ, 8 ਮੋਬਾਈਲ ਅਤੇ 1 ਮੋਟਰਸਾਈਕਲ ਬਰਾਮਦ।
ਪਠਾਨਕੋਟ ਨਗਰ ਨਿਗਮ ਨੂੰ ਬੰਬ ਧਮਕੀ: 15 ਅਗਸਤ ਨੂੰ ਆਰਮੀ ਸਕੂਲ, ਕੈਂਟ ਅਤੇ ਕਮਿਸ਼ਨਰ ਦਫਤਰ ਉਡਾਉਣ ਦੀ ਈਮੇਲ।