Director : Manvir Singh Walia
Editor : Jatin Kumar Sahota
ਜਲੰਧਰ, 22 ਜੁਲਾਈ : Prime Punjab
ਜਲੰਧਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਨੇ 100 ਗ੍ਰਾਮ ਹੈਰੋਇਨ ਸਮੇਤ ਇੱਕ ਤਸਕਰ ਨੂੰ ਕਾਬੂ ਕੀਤਾ ਹੈ। ਇਹ ਗ੍ਰਿਫ਼ਤਾਰੀ 21 ਜੁਲਾਈ 2026 ਨੂੰ ਥਾਣਾ ਪਤਾਰਾ ਦੇ ਇਲਾਕੇ ਪਿੰਡ ਜੋਹਲ ਨੇੜੇ ਜਲੰਧਰ-ਹੁਸ਼ਿਆਰਪੁਰ ਹਾਈਵੇ ‘ਤੇ ਕੀਤੀ ਗਈ। ਸੀਨੀਅਰ ਪੁਲਿਸ ਕਪਤਾਨ ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਪੀ. ਵਿਨੀਤ ਆਹਲਾਵਤ ਦੀ ਨਿਗਰਾਨੀ ਹੇਠ ਇੰਸਪੈਕਟਰ ਪੁਸ਼ਪ ਬਾਲੀ ਦੀ ਟੀਮ ਨੇ ਇਹ ਕਾਰਵਾਈ ਅਮਲ ਵਿੱਚ ਲਿਆਂਦੀ।
ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਮੋਹਿਤ ਪੁੱਤਰ ਰਾਮਾ, ਵਾਸੀ ਮੁਹੱਲਾ ਸੰਤੋਖਪੁਰ, ਗੁਰਦੁਆਰਾ ਬਾਉਲੀ ਸਾਹਿਬ ਨੇੜੇ, ਫਲੌਰ ਵਜੋਂ ਹੋਈ ਹੈ। ਪੁਲਿਸ ਨੇ ਉਸ ਕੋਲੋਂ ਬਿਨਾਂ ਨੰਬਰ ਵਾਲੇ ਕਾਲੇ ਹੀਰੋ ਸਪਲੈਂਡਰ ਪਲੱਸ ਮੋਟਰਸਾਈਕਲ ਦੇ ਟੂਲਕਿੱਟ ਵਿੱਚੋਂ ਲੁਕਾ ਕੇ ਰੱਖੀ 100 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮੋਟਰਸਾਈਕਲ ਵੀ ਜ਼ਬਤ ਕਰ ਲਿਆ ਗਿਆ ਹੈ। ਇਸ ਸਬੰਧੀ ਥਾਣਾ ਪਤਾਰਾ ਵਿਖੇ ਐੱਫ.ਆਈ.ਆਰ. ਨੰਬਰ 69, ਮਿਤੀ 21.07.2026 ਧਾਰਾਵਾਂ 21(ਬੀ), 61 ਅਤੇ 85 ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਮੁੱਢਲੀ ਪੁੱਛਗਿੱਛ ਦੌਰਾਨ ਮੋਹਿਤ ਨੇ ਖੁਲਾਸਾ ਕੀਤਾ ਕਿ ਉਹ ਬਾਰ੍ਹਵੀਂ ਤੋਂ ਬਾਅਦ ਫਿਲੌਰ ਦੀ ਇੱਕ ਫੈਕਟਰੀ ਵਿੱਚ ਮਜ਼ਦੂਰੀ ਕਰਦਾ ਸੀ। ਜਲਦੀ ਪੈਸਾ ਕਮਾਉਣ ਦੇ ਲਾਲਚ ਵਿੱਚ ਉਹ ਲੁਧਿਆਣਾ ਦੇ ਪਿੰਡ ਤਲਵੰਡੀ ਤੋਂ ਹੈਰੋਇਨ ਲਿਆ ਕੇ ਫਿਲੌਰ, ਪਤਾਰਾ ਅਤੇ ਜਲੰਧਰ ਦੇ ਹੋਰ ਇਲਾਕਿਆਂ ਵਿੱਚ ਸਪਲਾਈ ਕਰਦਾ ਸੀ। ਪੁਲਿਸ ਨੇ ਦੱਸਿਆ ਕਿ ਦੋਸ਼ੀ ਨੂੰ ਮਾਣਯੋਗ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ ਤਾਂ ਜੋ ਹੈਰੋਇਨ ਦੇ ਸਰੋਤ ਅਤੇ ਸਪਲਾਈ ਲੜੀ ਦਾ ਪਤਾ ਲਗਾਇਆ ਜਾ ਸਕੇ।
ਜਲੰਧਰ ਦਿਹਾਤੀ ਪੁਲਿਸ ਨੇ ਕਿਹਾ ਕਿ ਦੋਸ਼ੀ ਦੇ ਅੱਗੇ-ਪਿੱਛੇ ਦੇ ਸਾਰੇ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਨਸ਼ਾ ਤਸਕਰੀ ਤੋਂ ਬਣਾਈ ਗਈ ਕਿਸੇ ਵੀ ਜਾਇਦਾਦ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਐਸ.ਐਸ.ਪੀ. ਨੇ ਕਿਹਾ ਕਿ ਜ਼ਿਲ੍ਹੇ ‘ਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਅਤੇ ਨੈੱਟਵਰਕ ਨੂੰ ਜੜ੍ਹੋਂ ਖਤਮ ਕਰਨ ਲਈ ਪੁਲਿਸ ਵਚਨਬੱਧ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।