ਜਲੰਧਰ, 24 ਜੁਲਾਈ : Prime Punjab
ਜਲੰਧਰ ਕਮਿਸ਼ਨਰੇਟ ਪੁਲਿਸ ਨੇ _ਦੁਆਬਾ ਨਿਊਜ਼ ਦਸਤਕ_ ਦੇ ਪੱਤਰਕਾਰ ਦਾਨਿਸ਼ ਵੱਲੋਂ ਪੁਲਿਸ ਸਟੇਸ਼ਨ ਕੈਂਟ ਦੇ ਇਲਾਕੇ ਵਿੱਚ ਡਰੱਗ ਪੈਡਲਿੰਗ ਸਬੰਧੀ ਪ੍ਰਸਾਰਿਤ ਕੀਤੀ ਗਈ ਖ਼ਬਰ ਨੂੰ ਗਲਤ ਅਤੇ ਤੱਥਹੀਣ ਦੱਸਿਆ ਹੈ। ਏ.ਡੀ.ਸੀ.ਪੀ ਸਿਟੀ-2 ਸ਼੍ਰੀ ਰਾਕੇਸ਼ ਯਾਦਵ, ਪੀ.ਪੀ.ਐਸ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਖ਼ਬਰ ਤਸਦੀਕਸ਼ੁਦਾ ਤੱਥਾਂ ’ਤੇ ਆਧਾਰਿਤ ਨਹੀਂ ਪਾਈ ਗਈ।
ਏ.ਡੀ.ਸੀ.ਪੀ ਰਾਕੇਸ਼ ਯਾਦਵ ਨੇ ਕਿਹਾ ਕਿ ਉਕਤ ਵਿਅਕਤੀ ਪਹਿਲਾਂ ਵੀ ਕਈ ਵਾਰ ਅਜਿਹੀਆਂ ਬਿਨਾਂ ਤਸਦੀਕ ਕੀਤੀਆਂ ਅਤੇ ਭਰਮ ਭੁਲੇਖੇ ਵਾਲੀਆਂ ਖ਼ਬਰਾਂ ਫੈਲਾ ਚੁੱਕਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਸਦੇ ਖਿਲਾਫ ਟ੍ਰੈਫਿਕ ਚਲਾਨ ਕੱਟਿਆ ਗਿਆ ਸੀ। ਇਸ ਤੋਂ ਬਾਅਦ ਉਸਨੇ ਕਾਰਵਾਈ ਕਰਨ ਵਾਲੇ ਪੁਲਿਸ ਅਧਿਕਾਰੀ ਦਾ ਤਬਾਦਲਾ ਕਰਵਾਉਣ ਦੀ ਮੰਗ ਕੀਤੀ ਸੀ, ਪਰ ਅਧਿਕਾਰੀ ਦਾ ਰਿਕਾਰਡ ਵਧੀਆ ਹੋਣ ਕਾਰਨ ਕੋਈ ਕਾਰਵਾਈ ਨਹੀਂ ਕੀਤੀ ਗਈ।
ਡਰੱਗ ਪੈਡਲਿੰਗ ਵਿੱਚ ਸ਼ਾਮਲ ਹੋਣ ਦੇ ਦੋਸ਼ ਲਗਾਏ ਗਏ ਸਾਰੇ ਵਿਅਕਤੀਆਂ ਦੇ ਡਰੱਗ ਟੈਸਟ ਕਰਵਾਏ ਗਏ, ਜਿਨ੍ਹਾਂ ਦੀ ਰਿਪੋਰਟ *ਨੈਗੇਟਿਵ* ਆਈ ਹੈ। ਏ.ਡੀ.ਸੀ.ਪੀ ਨੇ ਕਿਹਾ ਕਿ ਰਿਪੋਰਟ ਵਿੱਚ ਜ਼ਿਕਰ ਕੀਤੇ ਗਏ ਵਿਅਕਤੀ ਸਬੰਧੀ ਦੋਸ਼ਾਂ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਜਾਰੀ ਹੈ। ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਨੂੰ ਮੀਡੀਆ ਅਤੇ ਜਨਤਾ ਨਾਲ ਸਾਂਝਾ ਕੀਤਾ ਜਾਵੇਗਾ।
ਏ.ਡੀ.ਸੀ.ਪੀ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਕੋਈ ਵੀ ਖ਼ਬਰ ਪ੍ਰਕਾਸ਼ਿਤ ਜਾਂ ਪ੍ਰਸਾਰਿਤ ਕਰਨ ਤੋਂ ਪਹਿਲਾਂ ਤੱਥਾਂ ਦੀ ਚੰਗੀ ਤਰ੍ਹਾਂ ਪੜਤਾਲ ਕੀਤੀ ਜਾਵੇ ਤਾਂ ਜੋ ਗਲਤ ਜਾਣਕਾਰੀ ਅਤੇ ਅਫਵਾਹਾਂ ਨਾ ਫੈਲਣ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਡਰੱਗ ਤਸਕਰੀ ਜਾਂ ਕਿਸੇ ਹੋਰ ਗੈਰ-ਕਾਨੂੰਨੀ ਗਤੀਵਿਧੀ ਬਾਰੇ ਕੋਈ ਵੀ ਭਰੋਸੇਯੋਗ ਜਾਣਕਾਰੀ ਤੁਰੰਤ ਕਮਿਸ਼ਨਰੇਟ ਪੁਲਿਸ ਜਲੰਧਰ ਨਾਲ ਸਾਂਝੀ ਕਰਨ। ਹਰ ਪ੍ਰਮਾਣਿਕ ਜਾਣਕਾਰੀ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਕਿਹਾ ਕਿ ਉਹ ਪਾਰਦਰਸ਼ਤਾ ਬਣਾਈ ਰੱਖਣ ਅਤੇ ਨਸ਼ਿਆਂ ਖਿਲਾਫ ਸਖ਼ਤ ਕਾਰਵਾਈ ਲਈ ਵਚਨਬੱਧ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।