Pages

Pages

5 ਅਗਸਤ ਨੂੰ ਬਸਪਾ ਵੱਲੋਂ ਜਲੰਧਰ ‘ਚ ਵੱਡਾ ਪ੍ਰਦਰਸ਼ਨ, ਆਪ ਸਰਕਾਰ ਦੀ ਦਮਨਕਾਰੀ ਨੀਤੀ ਦਾ ਕੀਤਾ ਜਾਵੇਗਾ ਵਿਰੋਧ।

Director : Manvir Singh Walia 

Editor : Jatin Kumar Sahota 

ਜਲੰਧਰ, 24 ਜੁਲਾਈ : Prime Punjab 

ਬਹੁਜਨ ਸਮਾਜ ਪਾਰਟੀ ਵੱਲੋਂ ਆਪ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ 5 ਅਗਸਤ ਨੂੰ ਜਲੰਧਰ ਵਿੱਚ ਵੱਡਾ ਅੰਦੋਲਨ ਕੀਤਾ ਜਾ ਰਿਹਾ ਹੈ। ਬਸਪਾ ਆਗੂਆਂ ਦਾ ਕਹਿਣਾ ਹੈ ਕਿ ਸੂਬੇ ਵਿੱਚ ਪੁਲਿਸ ਰਾਹੀਂ ਆਮ ਲੋਕਾਂ ਨਾਲ ਧੱਕੇਸ਼ਾਹੀ, ਬੇਇਨਸਾਫੀਆਂ ਅਤੇ ਝੂਠੇ ਪਰਚੇ ਦਰਜ ਕਰਕੇ ਬੇਗੁਨਾਹਾਂ ਨੂੰ ਜੇਲ੍ਹਾਂ ਵਿੱਚ ਭੇਜਿਆ ਜਾ ਰਿਹਾ ਹੈ।

 

ਪਾਰਟੀ ਵੱਲੋਂ ਇਹਨਾਂ ਗੈਰ-ਸੰਵਿਧਾਨਕ ਕਾਰਵਾਈਆਂ ਦੇ ਵਿਰੋਧ ਵਿੱਚ ਜਲੰਧਰ ਦੇ ਡੀਸੀ ਦਫ਼ਤਰ ਅਤੇ ਐਸਐਸਪੀ ਦਫ਼ਤਰ ਦੇ ਸਾਹਮਣੇ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਬਸਪਾ ਨੇ ਦੋਸ਼ ਲਗਾਇਆ ਕਿ ਆਪ ਸਰਕਾਰ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਦਮਨਕਾਰੀ ਰਵੱਈਆ ਅਪਣਾ ਰਹੀ ਹੈ।

 

ਬਸਪਾ ਨੇ ਸਾਰੇ ਸਾਥੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 5 ਅਗਸਤ ਨੂੰ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਪ੍ਰਦਰਸ਼ਨ ਦਾ ਹਿੱਸਾ ਬਣਨ। ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਆਪਣੀਆਂ ਗਲਤ ਨੀਤੀਆਂ ਵਾਪਸ ਨਹੀਂ ਲੈਂਦੀ, ਸੰਘਰਸ਼ ਜਾਰੀ ਰਹੇਗਾ।