ਜਲੰਧਰ, 25 ਜੁਲਾਈ : Prime Punjab
ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਕੁਝ ਘੰਟਿਆਂ ਬਾਅਦ ਹੀ ਕਾਕਰੋਚ ਜਨਤਾ ਪਾਰਟੀ CJ P ਨੇ ਆਪਣਾ ਜੰਤਰ-ਮੰਤਰ ‘ਤੇ ਚੱਲ ਰਿਹਾ ਧਰਨਾ ਖਤਮ ਕਰਨ ਦਾ ਐਲਾਨ ਕਰ ਦਿੱਤਾ। ਸ਼ਨੀਵਾਰ ਨੂੰ ਸਰਕਾਰ ਨਾਲ ਤੀਜੇ ਦੌਰ ਦੀ ਗੱਲਬਾਤ ਤੋਂ ਬਾਅਦ CJ P ਦੇ ਨੇਤਾਵਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ।
CJ P ਦੇ ਬੁਲਾਰੇ ਆਸ਼ੂਤੋਸ਼ ਰੰਕਾ ਅਤੇ ਸੌਰਵ ਦਾਸ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਉਨ੍ਹਾਂ ਦੀਆਂ ਤਿੰਨ ਮੰਗਾਂ ਸਨ। ਪਹਿਲੀ ਮੰਗ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਸੀ ਜੋ ਪਹਿਲਾਂ ਹੀ ਹੋ ਚੁੱਕਾ ਹੈ। ਦੂਜੀ ਮੰਗ ਪ੍ਰਦਰਸ਼ਨਕਾਰੀਆਂ ਖਿਲਾਫ ਦਰਜ ਸਾਰੇ ਕੇਸ ਅਤੇ FIR ਵਾਪਸ ਲੈਣਾ ਅਤੇ ਭਵਿੱਖ ‘ਚ ਕੋਈ ਕਾਰਵਾਈ ਨਾ ਕਰਨਾ ਸੀ। ਤੀਜੀ ਮੰਗ NEET ਰੱਦ ਹੋਣ ਕਾਰਨ ਆਤਮਹੱਤਿਆ ਕਰਨ ਵਾਲੇ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ 1 ਕਰੋੜ ਦਾ ਮੁਆਵਜ਼ਾ ਦੇਣਾ ਸੀ।
ਆਸ਼ੂਤੋਸ਼ ਰੰਕਾ ਨੇ ਕਿਹਾ, “ਸਰਕਾਰੀ ਵਫ਼ਦ ਨਾਲ ਸਾਡੀ ਸਕਾਰਾਤਮਕ ਗੱਲਬਾਤ ਹੋਈ ਹੈ। ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਸਾਡੀ ਪਹਿਲੀ ਜਿੱਤ ਹੈ। ਬਾਕੀ ਦੋ ਮੰਗਾਂ ‘ਤੇ ਵੀ ਸਰਕਾਰ ਸਹਿਮਤ ਹੋ ਗਈ ਹੈ।” ਇਸ ਤੋਂ ਬਾਅਦ ਪਾਰਟੀ ਨੇ ਤੁਰੰਤ ਪ੍ਰਦਰਸ਼ਨ ਵਾਪਸ ਲੈਣ ਦਾ ਫੈਸਲਾ ਕੀਤਾ।
ਪਿਛਲੇ ਕਈ ਦਿਨਾਂ ਤੋਂ ਜੰਤਰ-ਮੰਤਰ ‘ਤੇ ਚੱਲ ਰਿਹਾ NEET ਵਿਵਾਦ ਹੁਣ ਫਿਲਹਾਲ ਠੰਡਾ ਪੈ ਗਿਆ ਹੈ। CJ P ਨੇ ਕਿਹਾ ਕਿ ਉਹ ਸਰਕਾਰ ਦੇ ਲਿਖਤੀ ਭਰੋਸੇ ਦਾ ਇੰਤਜ਼ਾਰ ਕਰਨਗੇ ਅਤੇ ਜੇਕਰ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਦੁਬਾਰਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।