Director : Manvir Singh Walia
Editor : Jatin Kumar Sahota
ਜਲੰਧਰ, 25 ਜੁਲਾਈ : Prime Punjab
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਸ਼ਨੀਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ PM ਨਰਿੰਦਰ ਮੋਦੀ ਨੂੰ ਅਸਤੀਫ਼ਾ ਸੌਂਪਣ ਦੀ ਜਾਣਕਾਰੀ ਦਿੱਤੀ। ਇਹ ਫੈਸਲਾ NEET-UG 2026 ‘ਚ ਹੋਈਆਂ ਬੇਨਿਯਮੀਆਂ ਅਤੇ ਜੰਤਰ-ਮੰਤਰ ‘ਤੇ ਚੱਲ ਰਹੇ ਵਿਦਿਆਰਥੀਆਂ ਦੇ ਪ੍ਰਦਰਸ਼ਨਾਂ ਦੇ ਵਿਚਕਾਰ ਆਇਆ ਹੈ।
ਧਰਮਿੰਦਰ ਪ੍ਰਧਾਨ ਨੇ ਕਿਹਾ ਕਿ 3 ਮਈ ਨੂੰ ਹੋਈ NEET ਪ੍ਰੀਖਿਆ ‘ਚ ਗੜਬੜੀ ਦੀ ਸ਼ਿਕਾਇਤ ਮਿਲਦੇ ਹੀ ਸਰਕਾਰ ਨੇ CBI ਜਾਂਚ, ਪ੍ਰੀਖਿਆ ਰੱਦ ਅਤੇ 21 ਜੂਨ ਨੂੰ ਮੁੜ-ਪ੍ਰੀਖਿਆ ਦੇ ਹੁਕਮ ਦਿੱਤੇ ਸਨ। ਉਨ੍ਹਾਂ ਦਾ ਮੰਨਣਾ ਹੈ ਕਿ 20 ਲੱਖ ਵਿਦਿਆਰਥੀਆਂ ਦਾ ਭਵਿੱਖ ਕਾਨੂੰਨੀ ਵਿਵਾਦਾਂ ਅਤੇ ਸਿਆਸਤ ਦੀ ਭੇਟ ਨਾ ਚੜ੍ਹੇ, ਇਸ ਲਈ ਉਨ੍ਹਾਂ ਨੇ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫ਼ਾ ਦਿੱਤਾ ਹੈ।
ਆਪਣੇ ਪੱਤਰ ‘ਚ ਉਨ੍ਹਾਂ ਨੇ ਲਿਖਿਆ ਕਿ ਪਿਛਲੇ 40 ਸਾਲਾਂ ਤੋਂ ਉਹ ਸਿੱਖਿਆ ਅਤੇ ਵਿਦਿਆਰਥੀਆਂ ਲਈ ਸਮਰਪਿਤ ਰਹੇ ਹਨ। ਉਨ੍ਹਾਂ ਨੂੰ ਦੁੱਖ ਹੈ ਕਿ ਕੁਝ ਲੋਕਾਂ ਨੇ ਗਰੀਬ ਵਿਦਿਆਰਥੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ, “ਮੇਰੇ ਲਈ ਇਹ ਨਿੱਜੀ ਸਨਮਾਨ ਦਾ ਮਸਲਾ ਨਹੀਂ, ਦੇਸ਼ ਦੇ ਨੌਜਵਾਨਾਂ ਦਾ ਭਵਿੱਖ ਸਭ ਤੋਂ ਵੱਡਾ ਹੈ।”
ਪ੍ਰਧਾਨ ਨੇ ਦੱਸਿਆ ਕਿ 16 ਜੁਲਾਈ ਨੂੰ ਆਏ ਨਤੀਜਿਆਂ ‘ਚ ਕਈ ਗਰੀਬ ਅਤੇ ਪਛੜੇ ਪਰਿਵਾਰਾਂ ਦੇ ਬੱਚੇ ਸਫਲ ਹੋਏ ਹਨ। ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਅਗਲੇ ਸਾਲ ਤੋਂ NEET ਪੂਰੀ ਤਰ੍ਹਾਂ ਕੰਪਿਊਟਰ ਬੇਸਡ ਟੈਸਟ CBT ਮੋਡ ‘ਚ ਹੋਵੇਗੀ ਤਾਂ ਜੋ ਪਾਰਦਰਸ਼ਤਾ ਬਣੀ ਰਹੇ। ਹੁਣ PM ਮੋਦੀ ਨਵੇਂ ਸਿੱਖਿਆ ਮੰਤਰੀ ਦਾ ਐਲਾਨ ਕਰਨਗੇ।




More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।