ਜਲੰਧਰ/ ਮੋਗਾ, 26 ਜੁਲਾਈ : Prime Punjab
ਮੋਗਾ ਜ਼ਿਲ੍ਹੇ ਦੇ ਕਸਬਾ ਬੁੱਟਰ ‘ਚ ਸ਼ਨੀਵਾਰ ਦੇਰ ਰਾਤ ਇੱਕ ਦੁਖਦਾਈ ਹਾਦਸੇ ‘ਚ ਨੌਜਵਾਨ ਵਕੀਲ ਅਮਨਿੰਦਰ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅਮਨਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਚੇਅਰਮੈਨ ਹਰਭੁਪਿੰਦਰ ਸਿੰਘ ਲਾਡੀ ਦਾ ਪੁੱਤਰ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਲਾਇਸੈਂਸੀ ਰਿਵਾਲਵਰ ਅਚਾਨਕ ਚੱਲ ਗਈ, ਜਿਸ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ।
ਜ਼ਖਮੀ ਅਮਨਿੰਦਰ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰ ਉਸ ਦੀ ਜਾਨ ਨਹੀਂ ਬਚਾ ਸਕੇ। ਬੱਧਨੀ ਕਲਾਂ ਥਾਣੇ ਦੇ SHO ਜਸਵਿੰਦਰ ਸਿੰਘ ਨੇ ਦੱਸਿਆ ਕਿ ਇਹ ਇੱਕ ਅਚਾਨਕ ਹਾਦਸਾ ਜਾਪਦਾ ਹੈ। ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਮੋਰਚਰੀ ‘ਚ ਰੱਖ ਦਿੱਤਾ ਗਿਆ ਹੈ। ਪੁਲਿਸ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਅਮਨਿੰਦਰ ਦੇ ਬੇਵਕਤੀ ਦਿਹਾਂਤ ਦੀ ਖ਼ਬਰ ਮਿਲਦੇ ਹੀ ਬੁੱਟਰ ਅਤੇ ਆਸ-ਪਾਸ ਦੇ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ। ਰਾਜਨੀਤਿਕ ਅਤੇ ਸਮਾਜਿਕ ਹਲਕਿਆਂ ਤੋਂ ਵੱਡੀ ਗਿਣਤੀ ‘ਚ ਲੋਕ ਦੁਖੀ ਪਰਿਵਾਰ ਨਾਲ ਹਮਦਰਦੀ ਜਤਾਉਣ ਪਹੁੰਚੇ। ਅਮਨਿੰਦਰ ਆਪਣੇ ਖੇਤਰ ‘ਚ ਇੱਕ ਮਿਹਨਤੀ ਅਤੇ ਸਮਾਜਿਕ ਨੌਜਵਾਨ ਵਕੀਲ ਵਜੋਂ ਜਾਣੇ ਜਾਂਦੇ ਸਨ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।