ਜਲੰਧਰ, 26 ਜੁਲਾਈ : Prime Punjab
ਕੈਨੇਡਾ ਦੇ ਟੋਰਾਂਟੋ ਤੋਂ ਪੰਜਾਬੀ ਭਾਈਚਾਰੇ ਲਈ ਇੱਕ ਦੁਖਦਾਈ ਖ਼ਬਰ ਆਈ ਹੈ। ਸ਼ੁੱਕਰਵਾਰ ਸਵੇਰੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਦੇ ਇਲਾਕੇ ‘ਚ ਹੋਈ ਗੋਲੀਬਾਰੀ ‘ਚ 27 ਸਾਲਾ ਨਵਨੀਤ ਕੌਰ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਨਵਨੀਤ ਟੋਰਾਂਟੋ ਦੀ ਰਹਿਣ ਵਾਲੀ ਸੀ।
ਇਸ ਮਾਮਲੇ ‘ਚ ਪੁਲਿਸ ਨੇ ਬਰੈਂਪਟਨ ਦੇ ਰਹਿਣ ਵਾਲੇ ਸ਼ਰਨਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ ਹੈ ਕਿ ਸ਼ਰਨਜੀਤ ਨੇ ਨਵਨੀਤ ਨਾਲ ਥੋੜ੍ਹੀ ਜਿਹੀ ਗੱਲਬਾਤ ਤੋਂ ਬਾਅਦ ਉਸ ‘ਤੇ ਗੋਲੀ ਚਲਾ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਨੇ ਤਲਾਸ਼ ਮੁਹਿੰਮ ਤੋਂ ਬਾਅਦ ਉਸਨੂੰ ਫੜ ਲਿਆ।
ਟੋਰਾਂਟੋ ਪੁਲਿਸ ਨੇ ਇਸਨੂੰ “ਨਿਸ਼ਾਨਾ ਬਣਾ ਕੇ ਕੀਤਾ ਹਮਲਾ” ਕਰਾਰ ਦਿੱਤਾ ਹੈ। ਪੁਲਿਸ ਨੇ ਦੱਸਿਆ ਕਿ ਮੌਕੇ ‘ਤੇ ਹੀ ਨਵਨੀਤ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਸ਼ਰਨਜੀਤ ਸਿੰਘ ‘ਤੇ ਪਹਿਲੀ-ਡਿਗਰੀ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਮੁਲਜ਼ਮ ਅਤੇ ਮ੍ਰਿਤਕਾ ਦੇ ਆਪਸੀ ਸਬੰਧਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ।
ਇਸ ਘਟਨਾ ਤੋਂ ਬਾਅਦ ਟੋਰਾਂਟੋ ‘ਚ ਵਸਦੀ ਪੰਜਾਬੀ ਕਮਿਊਨਿਟੀ ‘ਚ ਸੋਗ ਦੀ ਲਹਿਰ ਹੈ। ਪੁਲਿਸ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਅਦਾਲਤ ‘ਚ ਜਲਦੀ ਹੀ ਪੇਸ਼ੀ ਹੋਵੇਗੀ।

More Stories
ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: ਕੰਨਾਂ ਦੀਆਂ ਵਾਲੀਆਂ ਖੋਹਣ ਵਾਲੇ 2 ਸਨੈਚਰ ਗ੍ਰਿਫਤਾਰ, ਵਾਰਦਾਤ ‘ਚ ਵਰਤਿਆ ਮੋਟਰਸਾਈਕਲ ਬਰਾਮਦ।
ਜਲੰਧਰ ਪੁਲਿਸ ਦੀ ਵੱਡੀ ਸਫਲਤਾ: ਬਸਤੀ ਬਾਵਾ ਖੇਲ ਥਾਣੇ ਨੇ ਚੋਰੀ ਦੇ 2 ਦੋਸ਼ੀ ਗ੍ਰਿਫਤਾਰ, 8 ਮੋਬਾਈਲ ਅਤੇ 1 ਮੋਟਰਸਾਈਕਲ ਬਰਾਮਦ।
ਪਠਾਨਕੋਟ ਨਗਰ ਨਿਗਮ ਨੂੰ ਬੰਬ ਧਮਕੀ: 15 ਅਗਸਤ ਨੂੰ ਆਰਮੀ ਸਕੂਲ, ਕੈਂਟ ਅਤੇ ਕਮਿਸ਼ਨਰ ਦਫਤਰ ਉਡਾਉਣ ਦੀ ਈਮੇਲ।