Director : Manvir Singh Walia
Editor : Jatin Kumar Sahota
ਜਲੰਧਰ, 27 ਜੁਲਾਈ 2026 : Prime Punjab
ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਸਤਿੰਦਰ ਸਿੰਘ, IPS ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ADCP ਟ੍ਰੈਫਿਕ ਗੁਰਬਾਜ ਸਿੰਘ, PPS ਅਤੇ ACP ਟ੍ਰੈਫਿਕ ਅਜੇ ਸਿੰਘ, PPS ਦੀ ਨਿਗਰਾਨੀ ਹੇਠ ਅੱਜ ਥਾਣਾ ਡਿਵੀਜ਼ਨ ਨੰਬਰ 5 ਕਮਿਸ਼ਨਰੇਟ ਜਲੰਧਰ ਵਿਖੇ ਲੰਬੇ ਸਮੇਂ ਤੋਂ ਖੜ੍ਹੇ ਲਾਵਾਰਿਸ ਅਤੇ ਪੁਲਿਸ ਵੱਲੋਂ ਜਬਤ ਕੀਤੇ ਗਏ ਵਾਹਨਾਂ ਦੀ ਨਿਯਮਾਂ ਅਨੁਸਾਰ ਨਿਲਾਮੀ ਦੀ ਕਾਰਵਾਈ ਕੀਤੀ ਗਈ। ਇਹ ਕਾਰਵਾਈ ਸਬੰਧਤ ਅਫਸਰਾਂ/ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੂਰੀ ਪਾਰਦਰਸ਼ਤਾ ਨਾਲ ਅਮਲ ਵਿੱਚ ਲਿਆਂਦੀ ਗਈ।
ਨਿਲਾਮੀ ਦੌਰਾਨ ਕੁੱਲ 345 ਵਾਹਨਾਂ ਦਾ ਨਿਪਟਾਰਾ ਕੀਤਾ ਗਿਆ, ਜਿਨ੍ਹਾਂ ਵਿੱਚ ਸ਼ਾਮਲ ਹਨ:
– ਸਕੂਟਰ, ਵੈਸਪਾ, ਬਜਾਜ, ਪ੍ਰਿਆ = 297
– ਮੋਟਰਸਾਈਕਲ = 30
– ਮਾਰੂਤੀ ਕਾਰ = 04
– ਬੁਲੇਟ ਅਤੇ ਰਾਜਦੂਤ ਮੋਟਰਸਾਈਕਲ = 02
– ਥ੍ਰੀਵੀਲਰ ਅਤੇ ਆਟੋ = 03
– TVS ਮੋਪੈਡ, ਮੈਜੈਸਟਿਕ, ਸਕੂਟਰ ਸੰਨੀ = 09
ਪੁਲਿਸ ਕਮਿਸ਼ਨਰੇਟ ਜਲੰਧਰ ਵੱਲੋਂ ਅਜਿਹੀ ਕਾਰਵਾਈ ਦਾ ਮੁੱਖ ਉਦੇਸ਼ ਪੁਲਿਸ ਥਾਣਿਆਂ ਵਿੱਚ ਖੜ੍ਹੇ ਲਾਵਾਰਿਸ ਅਤੇ ਬੇਕਾਰ ਵਾਹਨਾਂ ਦਾ ਨਿਯਮਾਂ ਅਨੁਸਾਰ ਨਿਪਟਾਰਾ ਕਰਕੇ ਰਿਕਾਰਡ ਨੂੰ ਸੁਚਾਰੂ ਬਣਾਉਣਾ ਅਤੇ ਉਪਲਬਧ ਜਗ੍ਹਾ ਦਾ ਬਿਹਤਰ ਉਪਯੋਗ ਯਕੀਨੀ ਬਣਾਉਣਾ ਹੈ। ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਕਾਰਵਾਈਆਂ ਨਿਯਮਾਂ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਜਾਰੀ ਰਹਿਣਗੀਆਂ।






More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।