ਜਲੰਧਰ, 27 ਜੁਲਾਈ : Prime Punjab
ਪੰਜਾਬ ‘ਚ ਸਰਕਾਰੀ ਦਫਤਰਾਂ ਅਤੇ ਸਕੂਲਾਂ ਨੂੰ ਧਮਕੀ ਭਰੀਆਂ ਈਮੇਲਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਪਠਾਨਕੋਟ ਤੋਂ ਸਾਹਮਣੇ ਆਇਆ ਹੈ ਜਿੱਥੇ ਨਗਰ ਨਿਗਮ ਦੀ ਅਧਿਕਾਰਤ ਈਮੇਲ ‘ਤੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।
fabibows16@gmail.com ਤੋਂ ਆਈ ਈਮੇਲ ‘ਚ 15 ਅਗਸਤ 2026 ਨੂੰ ਵੱਖ-ਵੱਖ ਥਾਵਾਂ ‘ਤੇ ਧਮਾਕੇ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ‘ਚ ਪਠਾਨਕੋਟ ਕਮਿਸ਼ਨਰ ਦਫਤਰ ਨੂੰ ਸ਼ਾਮ 3:11, ਆਰਮੀ ਸਕੂਲ ਨੂੰ ਦੁਪਹਿਰ 1:11 ਅਤੇ ਆਰਮੀ ਸਟੇਸ਼ਨ/ਕੈਂਟੋਨਮੈਂਟ ਏਰੀਆ ਨੂੰ ਰਾਤ 9:11 ਵਜੇ IED ਨਾਲ ਉਡਾਉਣ ਦੀ ਗੱਲ ਕਹੀ ਗਈ ਹੈ। ਨਾਲ ਹੀ ਫੌਜੀ ਜਵਾਨਾਂ ਨੂੰ ਆਪਣੇ ਪਰਿਵਾਰਾਂ ਸਮੇਤ ਆਰਮੀ ਸਟੇਸ਼ਨ ਖਾਲੀ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।
ਸੁਰੱਖਿਆ ਏਜੰਸੀਆਂ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਪਠਾਨਕੋਟ ਦੇ ਸੰਵੇਦਨਸ਼ੀਲ ਇਲਾਕਿਆਂ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਅਧਿਕਾਰੀਆਂ ਨੇ ਕਿਹਾ ਕਿ ਅਜਿਹੀਆਂ ਧਮਕੀਆਂ ਰਾਹੀਂ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਿਆਰੀ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।